ਲੁਧਿਆਣਾ/TLT NEWS : ਪੰਜਾਬ 10 ਦਿਨ ਤੋਂ ਸੰਘਣੀ ਧੁੰਦ ਤੇ ਸੀਤ ਲਹਿਰ ਦੀ ਲਪੇਟ ’ਚ ਹੈ। ਕਈ ਜ਼ਿਲ੍ਹਿਆਂ ’ਚ ਮੰਗਲਵਾਰ ਨੂੰ ਵੀ ਧੁੰਦ ਕਾਰਨ ਦਿਸਣ ਹੱਦ ਸਿਫ਼ਰ ਰਹੀ। ਅੰਮ੍ਰਿਤਸਰ ਏਅਰਪੋਰਟ ’ਤੇ ਵਿਜ਼ੀਬਿਲਿਟੀ ਘੱਟ ਹੋਣ ਕਾਰਨ ਸੋਮਵਾਰ ਰਾਤ ਇਕ ਵਜੇ ਆਉਣ ਵਾਲੀ ਏਅਰ ਇੰਡੀਆ ਐਕਸਪ੍ਰੈੱਸ ਦੀ ਦੁਬਈ ਦੀ ਉਡਾਣ ਰੱਦ ਰਹੀ। ਹਾਲਾਂਕਿ 11 ਵਜੇ ਤੋਂ ਬਾਅਦ ਹਲਕੀ ਧੁੱਪ ਨਿਕਲਣ ਨਾਲ ਰਾਹਤ ਮਿਲੀ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਗੁਰਦਾਸਪੁਰ ਸੂਬੇ ’ਚ ਸਭ ਤੋਂ ਠੰਢਾ ਰਿਹਾ। ਇੱਥੇ ਦਾ ਘੱਟੋ-ਘੱਟ ਤਾਪਮਾਨ 4.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਲੁਧਿਆਣਾ, ਪਠਾਨਕੋਟ, ਬਠਿੰਡਾ ਤੇ ਫ਼ਰੀਦਕੋਟ ’ਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਿਹਾ। ਪਟਿਆਲਾ, ਚੰਡੀਗੜ੍ਹ, ਅੰਮ੍ਰਿਤਸਰ ’ਚ ਸੱਤ ਡਿਗਰੀ ਸੈਲਸੀਅਸ ਰਿਹਾ, ਉਥੇ ਹੋਰ ਜ਼ਿਲ੍ਹਿਆਂ ’ਚ ਵੀ ਅੱਠ ਤੋਂ ਨੌਂ ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਤੋਂ ਤਿੰਨ ਦਿਨ ਦੋ ਜਨਵਰੀ ਤੱਕ ਕਈ ਜ਼ਿਲ੍ਹਿਆਂ ’ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖੇਤੀ ਮਾਹਿਰਾਂ ਮੁਤਾਬਕ ਜੇ ਬਾਰਿਸ਼ ਹੁੰਦੀ ਹੈ, ਤਾਂ ਇਹ ਸਾਰੀਆਂ ਫ਼ਸਲਾਂ ਲਈ ਫ਼ਾਇਦੇਮੰਦ ਹੋਵੇਗੀ। ਖ਼ਾਸ ਕਰ ਕੇ ਕਣਕ ਲਈ ਕਿਉਂਕਿ ਇਸ ਸਮੇਂ ਕਣਕ ਦੀ ਫ਼ਸਲ ਨੂੰ ਸਿੰਚਾਈ ਦੀ ਵੀ ਜ਼ਰੂਰਤ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ