ਇਸ ਹੱਤਿਆ ਤੋਂ ਬਾਅਦ ਪੰਜਾਬ ਦੇ ਆਨਲਾਈਨ ਇੰਫਲੂਐਂਸਰਜ਼ ਵਿਚ ਡਰ ਦਾ ਮਾਹੌਲ ਬਣ ਗਿਆ ਹੈ, ਕਿਉਂਕਿ ਗੁਰਮੁੱਖੀ ਵਿਚਾਰਧਾਰਾ ਦੇ ਖ਼ਿਲਾਫ਼ ਬੋਲਣ ਵਾਲੀਆਂ ਇੰਫਲੂਐਂਸਰਜ਼ ਦੀਪਿਕਾ ਲੂਥਰਾ, ਸਿਮਰਜੀਤ ਕੌਰ ਉਰਫ਼ ਪ੍ਰੀਤ ਜੱਟੀ ਅਤੇ ਚੰਦ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਇਹ ਧਮਕੀਆਂ ਈ-ਮੇਲ ਅਤੇ ਫੋਨ ਰਾਹੀਂ ਮਿਲ ਰਹੀਆਂ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਜਿਨ੍ਹਾਂ ਈ-ਮੇਲ ਅਤੇ ਮੋਬਾਈਲ ਨੰਬਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ, ਦੀ ਜਾਂਚ ਕੀਤੀ ਜਾ ਰਹੀ ਹੈ। ਕੁਝ ਹੋਰ ਇੰਟਰਨੈੱਟ ਮੀਡੀਆ ਖਾਤਿਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਬੰਦ ਕੀਤਾ ਜਾਵੇਗਾ। ਕਮਲ ਕੌਰ ਦੀ ਹੱਤਿਆ ਦੇ ਕੁਝ ਘੰਟੇ ਬਾਅਦ ਮੁੱਖ ਮੁਲਜ਼ਮ ਅਤੇ ਕੱਟੜਪੰਥੀ ਸੰਗਠਨ ‘ਕੌਮ ਦੇ ਰਾਖੇ’ ਦਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਮੇਹਰੋ ਯੂਏਈ ਫਰਾਰ ਹੋ ਗਿਆ। ਉਸ ਦੇ ਦੋ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੋਗਾ ਜ਼ਿਲ੍ਹੇ ਦਾ ਨਿਵਾਸੀ ਮੇਹਰੋ ਪਹਿਲਾਂ ਵੀ ਆਨਲਾਈਨ ਸਰਗਰਮ ਰਿਹਾ ਹੈ। 2021 ਵਿਚ ਇਕ ਗੀਤ ਦੇ ਅਸ਼ਲੀਲ ਬੋਲਾਂ ਨੂੰ ਲੈ ਕੇ ਇਕ ਮਿਊਜ਼ਿਕ ਪ੍ਰੋਡਿਊਸਰ ਨੂੰ ਧਮਕੀ ਦੇਣ ਅਤੇ 2020 ਵਿਚ ਸ੍ਰੀ ਹਰਿਮੰਦਰ ਸਾਹਿਬ ਨੇੜੇ ਪੰਜਾਬੀ ਕਲਾਕਾਰਾਂ ਦੇ ਬੁੱਤਾਂ ਨੂੰ ਤੋੜਨ ਦੇ ਮਾਮਲੇ ਵਿਚ ਉਸ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸਨ।
ਪੁਲਿਸ ਅਨੁਸਾਰ ਕਮਲ ਕੌਰ ਦੀ ਹੱਤਿਆ ਦੇ ਸਮੇਂ ਮੇਹਰੋ ਘਟਨਾ ਸਥਾਨ ’ਤੇ ਮੌਜੂਦ ਸੀ ਅਤੇ ਗਲਾ ਘੁੱਟਣ ਤੋਂ ਪਹਿਲਾਂ ਉਸ ਨੇ ਉਸ ਦਾ ਮੋਬਾਈਲ ਫੋਨ ਪਾਸਵਰਡ ਵੀ ਪ੍ਰਾਪਤ ਕੀਤਾ। ਉਸ ਦੇ ਖ਼ਿਲਾਫ਼ ਲੁਕਆਉਟ ਸਰਕੂਲਰ ਜਾਰੀ ਕੀਤਾ ਗਿਆ ਹੈ ਅਤੇ ਪੰਜਾਬ ਪੁਲਿਸ ਉਸ ਦੀ ਹਵਾਲਗੀ ਦੀ ਅਪੀਲ ਦਾਖਲ ਕਰਨ ਦੀ ਤਿਆਰੀ ਕਰ ਰਹੀ ਹੈ।
More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ