ਜਲੰਧਰ(ਰਮੇਸ਼ ਗਾਬਾ) ਦਾਨਿਸ਼ਮੰਦਾਂ ਦਾਨਿਸ਼ਮੰਦਾਂ ਦੀ ਮੇਨ ਰੋਡ ‘ਤੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੌਰਾਨ ਪੁੱਟੀ ਗਈ ਸੜਕ ਹੁਣ ਆਮ ਲੋਕਾਂ ਲਈ ਵੱਡੀ ਮੁਸੀਬਤ ਬਣ ਚੁੱਕੀ ਹੈ। ਸੜਕ ਦੇ ਬੁਰੀ ਤਰ੍ਹਾਂ ਨੁਕਸਾਨੇ ਜਾਣ ਕਾਰਨ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਲੰਘਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੜਕ ਦੀ ਮਾੜੀ ਹਾਲਤ ਕਾਰਨ ਵਾਹਨਾਂ ਦੀ ਰਫ਼ਤਾਰ ਸੁਸਤ ਹੋ ਗਈ ਹੈ, ਜਿਸ ਨਾਲ ਮੇਨ ਰੋਡ ‘ਤੇ ਅਕਸਰ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ।
ਸੜਕ ‘ਤੇ ਪਏ ਟੋਇਆਂ ਅਤੇ ਫਿਸਲਣ ਕਾਰਨ ਦੋ ਪਹੀਆ ਵਾਹਨ ਚਾਲਕਾਂ ਦੇ ਡਿੱਗਣ ਅਤੇ ਸੱਟਾਂ ਲੱਗਣ ਦਾ ਖਤਰਾ ਲਗਾਤਾਰ ਬਣਿਆ ਹੋਇਆ ਹੈ।
ਸਥਾਨਕ ਵਾਸੀ ਪ੍ਰਿੰਸ ਕੁਮਾਰ ਅਤੇ ਹੋਰਨਾਂ ਨੇ ਨਗਰ ਨਿਗਮ ਤੋਂ ਮੰਗ ਕੀਤੀ ਹੈ ਕਿ ਇਸ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਪਾਈਪ ਲਾਈਨ ਵਿਛਾਉਣ ਤੋਂ ਬਾਅਦ ਸੜਕ ‘ਤੇ ਮਿੱਟੀ ਪਾ ਕੇ ਇਸ ਨੂੰ ਤੁਰੰਤ ਸਮਤਲ ਕੀਤਾ ਜਾਵੇ ਤਾਂ ਜੋ ਆਵਾਜਾਈ ਸੁਚਾਰੂ ਹੋ ਸਕੇ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ