16 ਜਨਵਰੀ ਤੱਕ ਸੂਬੇ ਵਿੱਚ ਧੁੰਦ ਦਾ ਕਹਿਰ ਮੌਸਮ ਵਿਗਿਆਨ ਕੇਂਦਰ ਨੇ 16 ਜਨਵਰੀ ਤੱਕ ਸੂਬੇ ਵਿੱਚ ਧੁੰਦ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਹੋਇਆ ਹੈ। ਇਸ ਦੌਰਾਨ ਰਾਜ ਦੇ ਕਈ ਜ਼ਿਲ੍ਹੇ ਸੰਘਣੀ ਧੁੰਦ ਦੀ ਲਪੇਟ ਵਿੱਚ ਰਹਿਣਗੇ। ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੋਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਹੈ।
ਉੱਥੇ ਹੀ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਅੰਮ੍ਰਿਤਸਰ ’ਚ ਪਿਛਲੇ 3 ਘੰਟਿਆਂ ਤੋਂ ਕੋਈ ਉਡਾਣ ਨਹੀਂ ਭਰੀ
ਅੰਮ੍ਰਿਤਸਰ ਵਿੱਚ ਸੰਘਣੀ ਧੁੰਦ ਦੇ ਕਹਿਰ ਕਾਰਨ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਸਵੇਰੇ 6:45 ਵਜੇ ਤੋਂ ਬਾਅਦ ਅੰਮ੍ਰਿਤਸਰ ਤੋਂ ਉਡਾਣਾਂ ਦੀ ਰਵਾਨਗੀ ਨਹੀਂ ਹੋ ਸਕੀ। ਸਵੇਰੇ 6:45 ਵਜੇ ਆਖ਼ਰੀ ਫਲਾਈਟ ਏਅਰ ਇੰਡੀਆ ਦੀ ਦਿੱਲੀ ਲਈ ਰਵਾਨਾ ਹੋਈ ਸੀ। ਜਦਕਿ ਸਵੇਰੇ 7 ਵਜੇ ਮੁੰਬਈ ਤੋਂ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਏਅਰ ਇੰਡੀਆ ਦੀ ਫਲਾਈਟ AI2729 ਨੇ ਉਡਾਣ ਨਹੀਂ ਭਰੀ ਹੈ, ਜਦਕਿ ਇਸ ਫਲਾਈਟ ਨੇ 8:35 ਵਜੇ ਵਾਪਸ ਮੁੜਨਾ ਸੀ।
ਇਸੇ ਤਰ੍ਹਾਂ ਸਵੇਰੇ 10:05 ਵਜੇ ਸ਼ਿਮਲਾ ਜਾਣ ਵਾਲੀ ਅਤੇ 10:15 ਵਜੇ ਹੈਦਰਾਬਾਦ ਜਾਣ ਵਾਲੀ ਫਲਾਈਟ ਦੀ ਰਵਾਨਗੀ ਵੀ ਅਜੇ ਤੱਕ ਨਹੀਂ ਹੋ ਸਕੀ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ