ਚੰਡੀਗੜ੍ਹ 13 ਜਨਵਰੀ- TLT NEWS/ ਪੰਜਾਬ ਵਿਚ ਅੱਜ ਲੋਹੜੀ ’ਤੇ ਠੰਢ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਮੌਸਮ ਵਿਭਾਗ ਨੇ ਇਸ ਸੀਜ਼ਨ ਵਿਚ ਅਜਿਹਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਠੰਢ ਆਪਣੇ ਸਿਖਰ ‘ਤੇ ਪਹੁੰਚ ਗਈ ਹੈ। 15 ਜਨਵਰੀ ਤੱਕ ਸਖ਼ਤ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ। ਇਸ ਸਮੇਂ ਦੌਰਾਨ, ਕੁਝ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਛਾਈ ਰਹੇਗੀ।
ਮੌਸਮ ਵਿਭਾਗ ਅਨੁਸਾਰ 17 ਅਤੇ 18 ਜਨਵਰੀ ਨੂੰ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਸ ਨਾਲ ਸੁੱਕੀ ਠੰਢ ਤੋਂ ਕੁਝ ਰਾਹਤ ਮਿਲ ਸਕਦੀ ਹੈ। ਠੰਢ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 13 ਜਨਵਰੀ ਤੱਕ ਸਕੂਲ ਬੰਦ ਕਰ ਦਿੱਤੇ ਸਨ। ਸਕੂਲ 14 ਜਨਵਰੀ ਨੂੰ ਮੁੜ ਖੁੱਲ੍ਹਣਗੇ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ