ਜਲੰਧਰ, :(ਰਮੇਸ਼ ਗਾਬਾ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ।
ਹੁਕਮਾਂ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕਰਾਫ਼ਟ ਸਿਸਟਮ/ਡਰੋਨ/ਹੈਲੀਕਾਪਟਰ (ਸਿਵਾਏ ਮਾਣਯੋਗ ਰਾਸ਼ਟਰਪਤੀ, ਭਾਰਤ ਅਤੇ ਹੋਰ ਵੀ.ਵੀ.ਆਈ.ਪੀ. ਦੇ ਹੈਲੀਕਾਪਟਰ/ਜਹਾਜ਼) ਆਦਿ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ ਮਿਤੀ 14-01-2026 ਤੋਂ 16-01-2026 ਤੱਕ ਲਾਗੂ ਰਹੇਗਾ।
ਜ਼ਿਕਰਯੋਗ ਹੈ ਕਿ ਭਾਰਤ ਦੇ ਮਾਣਯੋਗ ਰਾਸ਼ਟਰਪਤੀ 16 ਜਨਵਰੀ 2026 ਨੂੰ ਜਲੰਧਰ ਵਿਖੇ ਪਹੁੰਚ ਰਹੇ ਹਨ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ