ਜਲੰਧਰ(ਰਮੇਸ਼ ਗਾਬਾ) : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰੈਜੀਮੈਂਟ ਦੀ ਟੀਮ ‘ਹਾਰਦਿਕ ਮਿਲਨ’ ਪ੍ਰੋਗਰਾਮ ਤਹਿਤ 30 ਅਤੇ 31 ਜਨਵਰੀ ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਮੌਕੇ ’ਤੇ ਹੱਲ ਕਰਨ ਦੇ ਮੰਤਵ ਪਹੁੰਚ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਜੈਕ ਰਾਈਫਲ ਰਿਕਾਰਡ ਵੱਲੋਂ ਵੀ 27 ਜਨਵਰੀ ਨੂੰ ‘ਵੀ ਕੁਨੈਕਟ-ਵੀ ਕੇਅਰ’ ਪ੍ਰੋਗਰਾਮ ਤਹਿਤ ਵਰਚੂਅਲ ਕਾਨਫਰੰਸ ਰਾਹੀਂ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਮੌਕੇ ’ਤੇ ਹੱਲ ਕੀਤਾ ਜਾਵੇਗਾ।
ਉਨ੍ਹਾਂ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਰਿਕਾਰਡ ਦਫ਼ਤਰ ਨਾਲ ਸਬੰਧਤ ਮੁਸ਼ਕਲਾਂ ਚਾਹੇ ਉਹ ਪੈਨਸ਼ਨ ਜਾਂ ਪਾਰਟ-2 ਆਰਡਰ ਨਾਲ ਸਬੰਧਤ ਹੋਣ, ਦੇ ਹੱਲ ਲਈ ਨਿਰਧਾਰਿਤ ਮਿਤੀ ’ਤੇ ਆਪਣੇ ਫੌਜੀ ਦਸਤਾਵੇਜ਼ਾਂ ਸਮੇਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਪਹੁੰਚ ਕੇ ਮੌਕੇ ਦਾ ਲਾਭ ਉਠਾਉਣ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ