ਕਪੂਰਥਲਾ, (TLT NEWS)ਦੁਆਬਾ ਸਪੋਰਟਸ ਕਲੱਬ ਵੱਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਦੂਸਰੀ ਕਬੱਡੀ ਚੈਂਪੀਅਨਸ਼ਿਪ 3 ਫਰਵਰੀ ਨੂੰ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜੀਤ ਸਿੰਘ ਔਜਲਾ, ਦੁੱਲਾ ਸੁਰਖਪੁਰ, ਜੱਸ ਖੈੜਾ, ਪੰਮਾ ਧੰਜੂ, ਸੋਨੂੰ ਇਬਰਾਹਿਮਵਾਲ, ਚੰਨਾ ਹੁੰਦਲ ਆਦਿ ਨੇ ਦੱਸਿਆ ਕਿ ਕਬੱਡੀ ਚੈਂਪੀਅਨਸ਼ਿਪ ਦੀ ਜੇਤੂ ਟੀਮ ਨੂੰ ਪਹਿਲਾਂ ਇਨਾਮ 6 ਲੱਖ ਰੁਪਏ ਅਤੇ ਉਪਜੇਤੂ ਟੀਮ ਨੂੰ ਦੂਜਾ ਇਨਾਮ 5 ਲੱਖ ਰੁਪਏ ਦਿੱਤਾ ਜਾਵੇਗਾ, ਉਹਨਾਂ ਦੱਸਿਆ ਕਿ ਚੈਂਪੀਅਨਸ਼ਿਪ ਦੇ ਬੈਸਟ ਰੇਡਰ ਅਤੇ ਜਾਫੀ ਨੂੰ ਬੁਲਟ ਮੋਟਰਸਾਈਕਲ ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਤੇ ਪੰਜਾਬੀ ਗਾਇਕ ਕੇਐਸ ਮੱਖਣ ਦਾ ਖੁੱਲਾ ਅਖਾੜਾ ਵੀ ਲਗਾਇਆ ਜਾਵੇਗਾ। ਪ੍ਰਬੰਧਕਾਂ ਨੇ ਦੱਸਿਆ ਕਿ ਚੈਂਪੀਅਨਸ਼ਿਪ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਬੱਡੀ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੇ ਜ਼ਿਲ੍ਹਿਆਂ ਦੀਆਂ ਟੀਮਾਂ ਅਤੇ ਇੱਕ ਹਰਿਆਣਾ ਦੀ ਟੀਮ ਹਿੱਸਾ ਲਵੇਗੀ। ਇਹਨਾਂ ਟੀਮਾਂ ਵਿੱਚ ਦੁਨੀਆਂ ਦੇ ਸੁਪਰ ਸਟਾਰ ਖਿਡਾਰੀ ਆਪਣੀ ਖੇਡ ਦੇ ਜੌਹਰ ਦਿਖਾਉਣਗੇ। ਇਸ ਦੌਰਾਨ ਕਬੱਡੀ ਚੈਂਪੀਅਨਸ਼ਿਪ ਦੇ ਪ੍ਰਬੰਧਕਾਂ ਵਲੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਮਿਲਕੇ ਉਨ੍ਹਾਂ ਨੂੰ ਕਬੱਡੀ ਚੈਂਪੀਅਨਸ਼ਿਪ ਵਿੱਚ ਸ਼ਾਮਿਲ ਹੋਣ ਦਾ ਸੱਦਾ ਪੱਤਰ ਦਿੱਤਾ ਗਿਆ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ