ਚੰਡੀਗੜ੍ਹ/TLT NEWS: ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਵੱਲੋਂ ਕੰਟਰੈਕਟ (ਠੇਕਾ ਅਧਾਰਤ) ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਤਨਖਾਹ ਵਿੱਚੋਂ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ (Development Tax) ਕੱਟਣ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਫੈਸਲਾ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018 ਦੀਆਂ ਧਾਰਾਵਾਂ ਤਹਿਤ ਲਿਆ ਗਿਆ ਹੈ।
ਕਿਹੜੇ ਮੁਲਾਜ਼ਮਾਂ ‘ਤੇ ਲਾਗੂ ਹੋਵੇਗਾ ਇਹ ਟੈਕਸ?
ਸਿਹਤ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਇਹ ਟੈਕਸ ਕੇਵਲ ਉਨ੍ਹਾਂ ਕਰਮਚਾਰੀਆਂ ‘ਤੇ ਲਾਗੂ ਹੋਵੇਗਾ ਜਿਨ੍ਹਾਂ ਦੀ ਸਲਾਨਾ ਟੈਕਸਯੋਗ ਆਮਦਨ (Taxable Income) 2,50,000 ਰੁਪਏ ਤੋਂ ਵੱਧ ਹੈ। ਮੁਲਾਜ਼ਮਾਂ ਦੀ ਯੋਗਤਾ ਦੀ ਜਾਂਚ ਕਰਨ ਤੋਂ ਬਾਅਦ ਹੀ 200 ਰੁਪਏ ਦੀ ਕਟੌਤੀ ਕੀਤੀ ਜਾਵੇਗੀ। ਇਹ ਰਾਸ਼ੀ ਈ-ਚਲਾਨ (e-challan) ਰਾਹੀਂ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਈ ਜਾਵੇਗੀ।
ਡਿਪਟੀ ਡਾਇਰੈਕਟਰ (ਮੈਂਟਲ ਹੈਲਥ ਸ਼ਾਖਾ) ਰੋਹਿਣੀ ਗੋਇਲ ਵੱਲੋਂ ਜਾਰੀ ਇਸ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਵਿੱਤ ਵਿਭਾਗ ਦੇ ਨਿਯਮਾਂ ਅਨੁਸਾਰ ਡੀ.ਡੀ.ਓ. (DDO) ਵੱਲੋਂ ਕਰਮਚਾਰੀਆਂ ਦੀ ਤਨਖਾਹ ਵਿੱਚੋਂ ਇਹ ਟੈਕਸ ਕੱਟਣਾ ਅਤੇ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ।
ਇਸ ਸਬੰਧੀ ਸੂਬੇ ਦੇ ਸਮੂਹ ਸਿਵਲ ਸਰਜਨਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਅਕਾਊਂਟ ਸੈਕਸ਼ਨ ਵੱਲੋਂ ਦਿੱਤੀ ਗਈ ਇਸ ਰਾਏ ਅਨੁਸਾਰ ਤੁਰੰਤ ਕਾਰਵਾਈ ਯਕੀਨੀ ਬਣਾਉਣ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ