ਗਾਜ਼ਾ (TLT) ਗਾਜ਼ਾ ਪੱਟੀ ’ਚ ਅਨਾਜ ਦਾ ਇੰਤਜ਼ਾਰ ਕਰ ਰਹੇ ਲੋਕਾਂ ’ਤੇ ਗੋਲੀਬਾਰੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਜ਼ਰਾਇਲੀ ਦਸਤਿਆਂ ਨੇ ਮੰਗਲਵਾਰ ਸਵੇਰੇ ਮੱਧ ਗਾਜ਼ਾ ’ਚ ਅਨਾਜ ਲੈ ਕੇ ਆਉਣ ਵਾਲੇ ਟਰੱਕਾਂ ਦਾ ਇੰਤਜ਼ਾਰ ਕਰ ਰਹੇ ਲੋਕਾਂ ’ਤੇ ਗੋਲੀਬਾਰੀ ਕੀਤੀ, ਜਿਸ ’ਚ 25 ਲੋਕ ਮਾਰੇ ਗਏ। ਇਸ ਦੌਰਾਨ 146 ਫਲਸਤੀਨੀ ਜ਼ਖਮੀ ਵੀ ਹੋਏ, ਜਿਨ੍ਹਾਂ ’ਚੋਂ 62 ਦੀ ਹਾਲਤ ਗੰਭੀਰ ਹੈ। ਹਾਲਾਂਕਿ ਇਸ ਘਟਨਾ ’ਤੇ ਇਜ਼ਰਾਇਲੀ ਫ਼ੌਜ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਆਇਆ ਹੈ।
ਗਾਜ਼ਾ ’ਚ ਨੁਸਰਤ ਸ਼ਰਨਾਰਥੀ ਕੈਂਪ ਦੇ ਅਵਦਾ ਹਸਪਤਾਲ ਅਤੇ ਚਸ਼ਮਦੀਦਾਂ ਅਨੁਸਾਰ ਵੱਡੀ ਗਿਣਤੀ ’ਚ ਫਲਸਤੀਨੀ ਵਾਦੀ ਗਾਜ਼ਾ ’ਚ ਸਲਾਹ ਅਲ-ਦੀਨ ਰੋਡ ’ਤੇ ਟਰੱਕਾਂ ਦਾ ਇੰਤਜ਼ਾਰ ਕਰ ਰਹੇ ਸਨ। ਇਸ ਦੌਰਾਨ ਇਜ਼ਰਾਇਲੀ ਫੌ਼ਜੀਆਂ ਨੇ ਟਰੱਕਾਂ ਦੇ ਨੇੜੇ ਪਹੁੰਚ ਰਹੇ ਲੋਕਾਂ ’ਤੇ ਗੋਲੀਆਂ ਚਲਾ ਦਿੱਤੀਆਂ। ਅਹਿਮਦ ਹਲਾਵਾ ਨਾਂ ਦੇ ਇਕ ਚਸ਼ਮਦੀਦ ਨੇ ਕਿਹਾ,‘ਇਹ ਕਤਲੇਆਮ ਹੈ।

More Stories
ਅਮਰੀਕਾ ‘ਚ ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਕਰੈਸ਼: ਲਾੜੇ ਦੀ ਮੌਤ, 6 ਘੰਟੇ ਤੱਕ ਲਾਸ਼ ਹੇਠਾਂ ਫਸੀ ਰਹੀ ਲਾੜੀ
ChatGPT ਖ਼ਿਲਾਫ਼ ਕੈਨੇਡਾ ਵਿੱਚ ਮੁਕੱਦਮਾ, ਸਕੂਲ ਫਾਇਰਿੰਗ ਕੇਸ ‘ਚ ਸ਼ੂਟਰ ਦੀ ਮਦਦ ਕਰਨ ਦਾ ਆਰੋਪ
ਸੂਡਾਨ ‘ਚ ਵੱਡਾ ਹਾਦਸਾ, ਸੋਨੇ ਦੀ ਖਾਨ ਢਹਿ ਗਈ, 11 ਲੋਕਾਂ ਦੀ ਮੌਤ; ਕਈ ਲਾਪਤਾ