ਅਜਿਹੇ ਖੇਡ ਮੇਲੇ ਕਰਵਾਉਣ ਦਾ ਮਕਸਦ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨਾ-ਬੱਸਣ/ਮੰਨਾ
ਕਪੂਰਥਲਾ(TLT NEWS)-ਛਿੰਝ ਕਮੇਟੀ ਕਾਲਾ ਸੰਘਿਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੀਰ ਬਾਬਾ ਲੱਖਾਂ ਦੇ ਦਾਤੇ ਦੀ ਯਾਦ ਵਿਚ 2 ਰੋਜ਼ਾ ਸਾਲਾਨਾ ਛਿੰਝ ਸ਼ਾਨੋ ਸ਼ੌਕਤ ਨਾਲ ਗ਼ਦਰੀ ਬਾਬਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿੱਚ ਸ਼ੁਰੂ ਹੋ ਗਿਆ। ਇਸ ਸਬੰਧੀ ਛਿੰਝ ਮੇਲਾ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਬੱਸਣ, ਸਰਪੰਚ ਮਨਿੰਦਰਪਾਲ ਸਿੰਘ ਮੰਨਾ, ਸਰਪੰਚ ਪੁੱਤਰ ਗੁਰਪ੍ਰੀਤ ਸਿੰਘ ਫੁੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛਿੰਝ ਮੇਲਾ ਕਮੇਟੀ ਵੱਲੋਂ ਸਮੂਹ ਨਗਰ ਤੇ ਇਲਾਕਾ ਨਿਵਾਸੀਆਂ, ਐਨ.ਆਰ. ਆਈਜ਼ ਵੀਰਾਂ ਤੇ ਪਿੰਡ ਆਲਮਗੀਰ ਤੇ ਖ਼ਾਸ ਕਾਲਾ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਕੁਸ਼ਤੀ ਦੰਗਲ ਦੇ ਪਹਿਲੇ ਦਿਨ ਉਭਰਦੇ ਹੋਏ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਗਈਆਂ। ਕੁਸ਼ਤੀ ਦੰਗਲ ਦਾ ਉਦਘਾਟਨ ਛਿੰਝ ਮੇਲਾ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਕੀਤਾ ਗਿਆ, ਪ੍ਰਧਾਨ ਪਰਮਜੀਤ ਸਿੰਘ ਬੱਸਣ ਅਤੇ ਸਰਪੰਚ ਮਨਿੰਦਰ ਪਾਲ ਸਿੰਘ ਮੰਨਾ ਨੇ ਕਿਹਾ ਕਿ ਸਾਡਾ ਇਸ ਤਰ੍ਹਾਂ ਦੇ ਖੇਡ ਮੇਲੇ ਕਰਵਾਉਣ ਦਾ ਮਕਸਦ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨਾ ਹੈ।
। ਇਸ ਖੇਡ ਮੇਲੇ ਦੌਰਾਨ ਪ੍ਰਸਿੱਧ ਰੁਸਤਮ ਪਹਿਲਵਾਨ ਆਪਣੀ ਕੁਸ਼ਤੀਆਂ ਨਾਲ ਦਰਸ਼ਕਾਂ ਦੀ ਰੂਹਦਾਰੀ ਕਰਨਗੇ। ਉਨ੍ਹਾਂ ਕਿਹਾ ਕਿ 13 ਫਰਵਰੀ ਨੂੰ ਸਿਰਫ਼ ਕਮੇਟੀ ਵੱਲੋਂ ਸੱਦੇ ਹੋਏ ਭਲਵਾਨਾਂ ਦੀਆਂ ਹੀ ਕੁਸ਼ਤੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ‘ਚ ਕਲਵਾ ਗੁੱਜਰ, ਹਮੀਦ ਇਰਾਨ, ਛੋਟਾ ਸਦਾਮ, ਤਾਲਬ ਬਾਬਾ ਫਲਾਈ, ਅਬੈਨਾਈਕ ਯੂਪੀ, ਰੋਹਿਤ ਲਾਡਪੁਰ ਦੀਆਂ ਪ੍ਰਮੁੱਖ ਕੁਸ਼ਤੀਆਂ ਹੋਣਗੀਆਂ। ਜੇਤੂ ਪਹਿਲਵਾਨ ਨੂੰ ਵੱਡੇ ਸਨਮਾਨ ਦਿੱਤੇ ਜਾਣਗੇ। ਪ੍ਰਬੰਧਕਾਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਖੇਡ ਮੇਲੇ ਦਾ ਆਨੰਦ ਮਾਣਨ ਲਈ ਹੁੰਮ ਹੁਮਾ ਕੇ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ ਹੈ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ