ਅੰਮ੍ਰਿਤਸਰ (TLT) ਸਾਬਕਾ ਕੈਬਨਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ ਹੋਈ ਹੈ। ਇਹ ਰੇਡ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ਗਰੀਨ ਐਵਨਿਊ ਵਿਖੇ ਕੀਤੀ ਗਈ ਹੈ ਇਸ ਰੇਡ ਸਮੇਂ ਬਿਕਰਮ ਸਿੰਘ ਮਜੀਠੀਆ ਤੇ ਉਹਨਾਂ ਦੀ ਧਰਮ ਪਤਨੀ ਵਿਧਾਇਕ ਗਨੀਵ ਕੌਰ ਕੋਠੀ ਵਿੱਚ ਮੌਜੂਦ ਸਨ, ਗਨੀਵ ਕੌਰ ਮਜੀਠੀਆ ਨੇ ਕਿਹਾ ਕਿ 30 ਦੇ ਕਰੀਬ ਬੰਦੇ ਧੱਕਾ ਮਾਰ ਕੇ ਉਹਨਾਂ ਦੇ ਘਰ ਦਾਖਲ ਹੋਏ ਹਨl ਵਿਜੀਲੈਂਸ ਵੱਲੋਂ ਮਜੀਠੀਆ ਨੂੰ ਗ੍ਰਿਫਤਾਰ ਕਰਨ ਦੀ ਵੀ ਸੂਚਨਾ ਹੈ।
ਹੁਣ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ X ਅਕਾਊਂਟ ‘ਤੇ ਟਵੀਟ ਕਰ ਕੇ ਕਿਹਾ ਕਿ ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ। ਅੱਜ ਵਿਜੀਲੈਂਸ ਦੇ SSP ਦੀ ਅਗਵਾਈ ਹੇਠ ਟੀਮ ਨੇ ਮੇਰੇ ਛਾਪੇਮਾਰੀ ਕੀਤੀ ਹੈ। ਭਗਵੰਤ ਮਾਨ ਜੀ ਇਹ ਗੱਲ ਸਮਝ ਲਓ, ਜਿੰਨੇ ਮਰਜ਼ੀ ਪਰਚੇ ਕਰੋ ਮੈਂ ਨਹੀ ਡਰਦਾ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ