ਲੁਧਿਆਣਾ ਜ਼ਿਮਨੀ ਚੋਣ ਦੀ ਹਾਰ ਤੋਂ ਬਾਅਦ ਪ੍ਰਗਟ ਸਿੰਘ ਵੱਲੋਂ ਪਾਰਟੀ ਦੇ ਅਹੁਦੇ ਤੋਂ ਅਸਤੀਫਾ

ਜਲੰਧਰ  (ਰਮੇਸ਼ ਗਾਬਾ) ਲੁਧਿਆਣਾ ਜ਼ਿਮਨੀ ਚੋਣ ਵਿਚ ਮਿਲੀ ਹਾਰ ਤੋਂ ਬਾਅਦ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਪਣੇ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਰਗਟ ਸਿੰਘ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫਾ ਪਾਰਟੀ ਹਾਈਕਮਾਨ ਨੂੰ ਭੇਜ ਦਿੱਤਾ ਹੈ।