ਕਪੂਰਥਲਾ, (TLT NEWS) ਕਪੂਰਥਲਾ ਦੇ ਪਿੰਡ ਖੋਜੇਵਾਲ ਦੇ ਰਹਿਣ ਵਾਲੇ ਅਮਰਜੀਤ ਸਿੰਘ ਇੱਕ ਵਾਰ ਫਿਰ ਪਿੰਡ ਦਾ ਨਾਮ ਉੱਚਾ ਕੀਤਾ ਹੈ। ਅਮਰਜੀਤ ਸਿੰਘ ਨੇ ਗੁਣਾਚੌਰ ਚ ਨਵਾਂ ਸ਼ਹਿਰ ਵਿਖੇ ਹੋਈਆਂ ਪੰਜਾਬ ਮਾਸਟਰ ਖੇਡਾਂ ਵਿੱਚ ਸੂਬੇ ਭਰ ਵਿੱਚੋਂ 95 ਕਿਲੋ ਭਾਰ ਵਰਗ ਵੇਟ ਲਿਫਟਿੰਗ ਮੁਕਾਬਲੇ ਵਿੱਚ ਪੰਜਾਬ ਦੇ ਵੱਖ-ਵੱਖ ਵੇਟਲਿਫਟਰਾਂ ਪਛਾੜਦੇ ਹੋਏ ਪਹਿਲਾ ਸਥਾਨ ਹਾਸਿਲ ਕੀਤਾ ਹੈ।ਅਮਰਜੀਤ ਸਿੰਘ ਦਾ ਪਿੰਡ ਪਹੁੰਚਣ ਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦਾਂ ਪਿੰਡ ਖੋਜੇਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਅਮਰਜੀਤ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਖੋਜੇਵਾਲ ਦੇ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਦਾ ਮਾਣ ਅਤੇ ਸਤਿਕਾਰ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਵੱਖ ਵੱਖ ਦੇਸ਼ਾਂ ਅਤੇ ਵੱਖ ਵੱਖ ਥਾਵਾਂ ਤੇ ਹੋਏ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਵਿੱਚ ਮੈਡਲ ਪ੍ਰਾਪਤ ਕਰ ਚੁੱਕੇ ਹਨ। ਇਸ ਦੌਰਾਨ ਭਾਰਤ ਦੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਵੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਹਨਾਂ ਅਮਰਜੀਤ ਸਿੰਘ ਦੇ ਇਸ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਮਰਜੀਤ ਸਿੰਘ ਲੰਬੇ ਸਮੇਂ ਤੋਂ ਪਿੰਡ ਖੋਜੇਵਾਲ ਦਾ ਨਾਮ ਦੇਸ਼ ਦੁਨੀਆਂ ਵਿੱਚ ਉੱਚਾ ਕਰ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਹੀਦਾਂ ਦੇ ਪ੍ਰਧਾਨ ਭਾਈ ਤਰਸੇਮ ਸਿੰਘ ਦਿਓਲ ਨੇ ਕਿਹਾ ਕਿ ਅਮਰਜੀਤ ਸਿੰਘ ਇਲਾਕੇ ਦੇ ਨੌਜਵਾਨਾਂ ਵਾਸਤੇ ਇੱਕ ਪ੍ਰੇਰਨਾ ਸਰੋਤ ਹਨ ਅਤੇ ਨੌਜਵਾਨਾਂ ਨੂੰ ਉਹਨਾਂ ਤੋਂ ਪ੍ਰੇਰਨਾ ਲੈ ਕੇ ਖੇਡ ਮੁਕਾਬਲਿਆਂ ਵਿੱਚ ਅੱਗੇ ਵੱਧਣਾ ਚਾਹੀਦਾ ਹੈ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ