ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਿਕ) ਪੰਜਾਬ ਵਲੋਂ ਰੋਸ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਉੱਪਰ ਪਾਣੀ ਦੀਆਂ ਵਿਛਾੜਾਂ ਮਾਰਨ ਦੀ ਕੀਤੀ ਗਈ ਨਿਖੇਧੀ
ਜਲੰਧਰ (TLT NEWS) ਅੱਜ ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਿਕ) ਪੰਜਾਬ ਦੀ ਵਰਚੁਅਲ ਮਾਧਿਅਮ ਰਾਹੀਂ ਸੂਬਾ ਪ੍ਰਧਾਨ ਨਵਪ੍ਰੀਤ ਬੱਲੀ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਬਾਰੇ ਦੱਸਦਿਆਂ ਜਨਰਲ ਸਕੱਤਰ ਸੁਰਿੰਦਰ ਕੰਬੋਜ, ਵਿੱਤ ਸਕੱਤਰ ਸੋਮ ਸਿੰਘ ਅਤੇ ਪ੍ਰੈਸ ਸਕੱਤਰ ਐਨ ਡੀ ਤਿਵਾੜੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜੋ ਪ੍ਰੀਖਿਆਵਾਂ ਹੋ ਰਹੀਆਂ ਹਨ, ਇਹਨਾਂ ਪ੍ਰੀਖਿਆਵਾਂ ਵਿੱਚ ਅਬਜਰਵਰਾਂ ਦੀਆਂ ਡਿਊਟੀਆਂ ਘਰ ਤੋਂ ਲਗਭਗ 60 ਕਿਲੋਮੀਟਰ ਦੂਰ ਲਗਾਈਆਂ ਗਈਆਂ ਹਨ ਜਿਸ ਦੀ ਜਥੇਬੰਦੀ ਨੇ ਪੁਰਜ਼ੋਰ ਸ਼ਬਦਾਂ ‘ਚ ਨਿਖੇਧੀ ਕਰਦੀ ਹੈ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਮੰਗ ਕੀਤੀ ਕਿ ਅਬਜਰਵਰਾਂ ਦੀਆਂ ਡਿਊਟੀਆਂ ਜਿਥੇ ਕਰਮਚਾਰੀ ਪੜ੍ਹਾ ਰਿਹਾ ਹੈ ਉਸ ਸਥਾਨ ਤੋਂ 20 ਕਿਲੋਮੀਟਰ ਤੇ ਘੇਰੇ ਦੇ ਅੰਦਰ- ਅੰਦਰ ਲਗਾਈਆਂ ਜਾਣ ਜੋ ਕਿ ਕਰਮਚਾਰੀਆਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਨਾਂ ਕਰਨਾ ਪਵੇ । ਸੂਬਾ ਸੀਨੀਅਰ ਮੀਤ ਪ੍ਰਧਾਨ ਪਰਗਟ ਸਿੰਘ ਜੰਬਰ, ਜਤਿੰਦਰ ਸਿੰਘ ਸੋਨੀ ਕਿਹਾ ਕਿ ਪੰਜਾਬ ਸਰਕਾਰ ਨੇ ਦਫ਼ਤਰਾਂ ਵਿੱਚ ਸਰਵ ਸਿੱਖਿਆ ਅਭਿਆਨ ਦੇ ਤਹਿਤ ਕੰਮ ਕਰ ਰਹੇ ਦਫਤਰੀ ਕਰਮਚਾਰੀਆਂ ਨੂੰ ਉਹਨਾਂ ਦੀਆਂ ਤਨਖਾਹਾਂ ਘਟਾ ਕੇ ਬੇਸਿਕ ਪੇਅ ਤੇ ਰੈਗੂਲਰ ਕੀਤਾ ਗਿਆ ਹੈ, ਇਹ ਉਹਨਾਂ ਕਰਮਚਾਰੀਆਂ ਨਾਲ ਕੋਝਾ ਮਜਾਕ ਕੀਤਾ ਗਿਆ ਜੋ ਕਿ ਬਰਾਬਰ ਕੰਮ ਬਰਾਬਰ ਤਨਖਾਹ ਦੇ ਰੂਲ ਦੇ ਮੁਤਾਬਿਕ ਕਰਮਚਾਰੀਆਂ ਨੂੰ ਪੂਰੇ ਗਰੇਡਾਂ ਸਮੇਤ ਰੈਗੂਲਰ ਕਰਨਾ ਬਣਦਾ ਹੈ। ਅੱਜ ਇਸ ਸਬੰਧੀ ਰੈਲੀ ਕਰ ਰਹੇ ਇਹਨਾਂ ਕਰਮਚਾਰੀਆਂ ਉੱਤੇ ਪਾਣੀ ਦੀਆਂ ਵਿਛਾੜਾਂ ਮਾਰਨ ਦੀ ਜਥੇਬੰਦੀ ਨਿਖੇਧੀ ਕਰਦੀ ਹੈ ਅਤੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਹਨਾਂ ਮੁਲਾਜ਼ਮਾਂ ਨੂੰ ਪੂਰੀਆਂ ਤਨਖਾਹਾਂ ਤੇ ਰੈਗੂਲਰ ਕੀਤਾ ਜਾਵੇ। ਅੱਜ ਦੀ ਇਸ ਮੀਟਿੰਗ ਵਿੱਚ ਉਪਰੋਤਕ ਆਗੂਆਂ ਤੋਂ ਇਲਾਵਾ ਕੰਵਲਜੀਤ ਸਿੰਘ ਸੰਗੋਵਾਲ, ਗੁਰਜੀਤ ਸਿੰਘ ਮੋਹਾਲੀ, ਗੁਰਮੀਤ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਸੰਧੂ, ਲਾਲ ਚੰਦ ਨਵਾਂ ਸ਼ਹਿਰ, ਸੁੱਚਾ ਸਿੰਘ ਰੋਪੜ, ਜਗਤਾਰ ਸਿੰਘ ਖਮਾਣੋ, ਬਲਵੀਰ ਸਿੰਘ ਸੰਗਰੂਰ ਜਰਨੈਲ ਜੰਡਾਲੀ, ਰਸ਼ਮਿੰਦਰ ਪਾਲ ਆਦਿ ਆਗੂ ਹਾਜਰ ਸਨ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ