ਚੰਡੀਗੜ੍ਹ(TLT NEWS)– ਚੰਡੀਗੜ੍ਹ ਦੇ ਸੈਕਟਰ 38 ਡੀ ਸਥਿਤ ਵਿਵੇਕ ਹਾਈ ਸਕੂਲ ਨੂੰ ਅੱਜ ਸਵੇਰੇ ਈ.ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਪ੍ਰਾਪਤ ਹੋਈ ਹੈ। ਧਮਕੀ ਭੇਜਣ ਵਾਲਿਆਂ ਨੇ ਈ-ਮੇਲ ਵਿਚ ਲਿਖਿਆ ਕਿ ਸਕੂਲ ਵਿਚ ਬੰਬ ਰੱਖਿਆ ਹੋਇਆ ਹੈ, ਜਿਸ ਤੋਂ ਬਾਅਦ ਬੀ.ਐਸ.ਪੀ. ਧੀਰਜ ਕੁਮਾਰ ਦੀ ਅਗਵਾਈ ਹੇਠ ਸੰਬੰਧਿਤ ਥਾਣੇ ਦੀ ਪੁਲਿਸ ਅਤੇ ਬੰਬ ਡਿਟੈਕਸ਼ਨ ਟੀਮਾਂ ਮੌਕੇ ’ਤੇ ਪਹੁੰਚੀਆਂ, ਜਿਸ ਤੋਂ ਬਾਅਦ ਕਲਾਸ ਰੂਮਾਂ ਨੂੰ ਖਾਲੀ ਕਰਵਾਇਆ ਗਿਆ ਤੇ ਬੱਚਿਆਂ ਸਮੇਤ ਅਧਿਆਪਕਾਂ ਆਦਿ ਨੂੰ ਸਕੂਲ ਪਰਿਸਰ ਤੋਂ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢਿਆ ਗਿਆ। ਫਿਲਹਾਲ ਅਜੇ ਤੱਕ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਵਲੋਂ ਇਸ ਗੱਲ ਦੀ ਪੜਤਾਲ ਕੀਤੀ ਜਾ ਰਹੀ ਹੈ ਕਿ ਚੰਡੀਗੜ੍ਹ ਦੇ ਹੋਰ ਕਿਹੜੇ ਕਿਹੜੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ