ਅੰਮ੍ਰਿਤਸਰ, 6 ਮਾਰਚ (TLT NEWS)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਅਤੇ ਯੂ.ਕੇ. ਦੀਆਂ ਸੰਗਤਾਂ ਵਲੋਂ ਸੋਨੇ ਦੇ ਪਤਰਿਆਂ ਦੀ ਧੁਵਾਈ ਅਤੇ ਸਾਫ਼ ਸਫ਼ਾਈ ਦੀ ਸੇਵਾ ਸ਼ੁਰੂ ਕੀਤੀ ਗਈ। ਸ਼੍ਰੋਮਣੀ ਕਮੇਟੀ ਵਲੋਂ ਇਹ ਸੇਵਾ ਉਕਤ ਸਿੱਖ ਜਥੇਬੰਦੀ ਨੂੰ ਸੌਂਪੀ ਗਈ ਹੈ, ਜਿਨ੍ਹਾਂ ਵਲੋਂ ਹਰ ਸਾਲ ਸੋਨੇ ਦੇ ਪੱਤਰਿਆਂ ਦੀ ਧੁਵਾਈ ਤੇ ਸਫ਼ਾਈ ਦੀ ਸੇਵਾ ਭਾਈ ਮਹਿੰਦਰ ਸਿੰਘ ਯੂ.ਕੇ. ਦੀ ਅਗਵਾਈ ਵਿਚ ਕੀਤੀ ਜਾਂਦੀ ਹੈ। ਅੱਜ ਅਰਦਾਸ ਉਪਰੰਤ ਸੇਵਾ ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਮਹਿੰਦਰ ਸਿੰਘ ਯੂਕੇ ਬਾਬਾ ਸਤਨਾਮ ਸਿੰਘ ਭਾਈ ਰਜਿੰਦਰ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਝੱਬਰ ਤੇ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨਜਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਯੂਕੇ ਦੀਆਂ ਸੰਗਤਾਂ ਹਾਜ਼ਰ ਸਨ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ