ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ’ਤੇ ਕੀਤੀ ਜਾਵੇਗੀ ਪ੍ਰਾਪਰਟੀ ਸੀਲਿੰਗ ਦੀ ਕਾਰਵਾਈ
ਜਲੰਧਰ, (ਰਮੇਸ਼ ਗਾਬਾ) : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵਲੋਂ ਨਕੋਦਰ, ਨੂਰਮਹਿਲ, ਕਰਤਾਰਪੁਰ, ਆਦਮਪੁਰ, ਅਲਾਵਲਪੁਰ, ਭੋਗਪੁਰ, ਗੁਰਾਇਆ, ਫਿਲੌਰ, ਸ਼ਾਹਕੋਟ, ਲੋਹੀਆਂ ਖਾਸ, ਮਹਿਤਪੁਰ ਅਤੇ ਬਿਲਗਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਪ੍ਰਾਪਰਟੀ ਟੈਕਸ ਇਕੱਤਰ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵਪਾਰਕ ਯੂਨਿਟਾਂ ਪਾਸੋਂ ਪਿਛਲੇ ਸਾਲਾਂ ਦਾ ਬਕਾਇਆ ਪ੍ਰਾਪਰਟੀ ਟੈਕਸ 10 ਮਾਰਚ 2026 ਤੱਕ ਜਮ੍ਹਾ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਬੰਧਤ ਵਪਾਰਕ ਯੂਨਿਟਾਂ ਵੱਲੋਂ ਨਿਰਧਾਰਿਤ ਮਿਤੀ ਤੱਕ ਆਪਣਾ ਬਣਦਾ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ਦੀ ਸੂਰਤ ਵਿੱਚ ਇਨ੍ਹਾਂ ਨੂੰ ਸੀਲ ਕਰਨ ਦੀ ਕਾਰਵਾਈ ਆਰੰਭ ਕੀਤੀ ਜਾਵੇ।
ਉਨ੍ਹਾਂ ਸਮੂਹ ਵਪਾਰਕ ਯੂਨਿਟਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਸਾਲਾਂ ਦਾ ਬਕਾਇਆ ਪ੍ਰਾਪਰਟੀ ਟੈਕਸ 10 ਮਾਰਚ 2026 ਤੱਕ ਸਬੰਧਤ ਨਗਰ ਕੌਂਸਲ/ਨਗਰ ਪੰਚਾਇਤ ਦੇ ਦਫ਼ਤਰ ਵਿਖੇ ਜਮ੍ਹਾ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਪ੍ਰਾਪਰਟੀ ਸੀਲਿੰਗ ਦੀ ਕਾਰਵਾਈ ਤੋਂ ਬਚਿਆ ਜਾ ਸਕੇ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*