ਨਵੀਂ ਦਿੱਲੀ : ਪਾਕਿਸਤਾਨ ਨੇ ਅਫਗਾਨਿਸਤਾਨ ਦੇ ਕਾਬੁਲ ਵਿੱਚ ਇੱਕ ਹਸਪਤਾਲ ‘ਤੇ ਜ਼ਬਰਦਸਤ ਏਅਰ ਸਟਰਾਈਕ ਕੀਤੀ। ਇਸ ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਦਿਖਾਇਆ ਗਿਆ ਹੈ ਕਿ ਕਾਬੁਲ ਵਿੱਚ ਇੱਕ ਡਰੱਗ ਰੀਹੈਬਲੀਟੇਸ਼ਨ (ਨਸ਼ਾ ਛਡਾਊ) ਹਸਪਤਾਲ ‘ਤੇ ਪਾਕਿਸਤਾਨੀ ਹਵਾਈ ਹਮਲੇ ਤੋਂ ਬਾਅਦ ਇੱਕ ਜ਼ੋਰਦਾਰ ਧਮਾਕਾ ਹੋਇਆ।
ਪਾਕਿਸਤਾਨੀ ਹਮਲੇ ਵਿੱਚ 400 ਲੋਕਾਂ ਦੀ ਮੌਤ
ਅਫਗਾਨ ਤਾਲਿਬਾਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਹਮਲੇ ਵਿੱਚ 400 ਲੋਕ ਮਾਰੇ ਗਏ ਅਤੇ 250 ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਅਫਗਾਨਿਸਤਾਨ ‘ਤੇ ਹੁਣ ਤੱਕ ਦਾ ਸਭ ਤੋਂ ਘਾਤਕ ਹਮਲਾ ਹੈ। ਅਫਗਾਨਿਸਤਾਨ ਦੇ ਉਪ-ਸਰਕਾਰੀ ਬੁਲਾਰੇ ਹਮਦੁੱਲਾ ਫਿਤਰਤ ਨੇ ਐਕਸ ‘ਤੇ ਇੱਕ ਪੋਸਟ ਵਿੱਚ ਦੱਸਿਆ ਕਿ ਇਹ ਹਮਲਾ ਸਥਾਨਕ ਸਮੇਂ ਅਨੁਸਾਰ ਰਾਤ ਕਰੀਬ 9 ਵਜੇ 2,000 ਬਿਸਤਰਿਆਂ ਵਾਲੇ ਹਸਪਤਾਲ ‘ਤੇ ਹੋਇਆ।
ਅਫਗਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਪਾਕਿਸਤਾਨ ‘ਤੇ ਅੱਤਿਆਚਾਰ ਕਰਨ ਲਈ ਹਸਪਤਾਲਾਂ ਅਤੇ ਨਾਗਰਿਕ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਐਕਸ ‘ਤੇ ਪੋਸਟ ਕੀਤਾ, “ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਅਜਿਹੇ ਕਾਰੇ ਨੂੰ ਸਾਰੇ ਪ੍ਰਵਾਨਿਤ ਸਿਧਾਂਤਾਂ ਦੇ ਵਿਰੁੱਧ ਅਤੇ ਮਨੁੱਖਤਾ ਦੇ ਵਿਰੁੱਧ ਅਪਰਾਧ ਮੰਨਦੇ ਹਾਂ।”
ਪਾਕਿਸਤਾਨ ਨੇ ਕੀ ਕਿਹਾ?
ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਬੁਲਾਰੇ ਮੁਸ਼ੱਰਫ ਜ਼ੈਦੀ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਕਾਬੁਲ ਵਿੱਚ ਕਿਸੇ ਵੀ ਹਸਪਤਾਲ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ। ਉੱਥੇ ਹੀ, ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲ੍ਹਾ ਤਰਾਰ ਨੇ ਕਿਹਾ ਕਿ ਪਾਕਿਸਤਾਨੀ ਫੌਜ ਨੇ ਕਾਬੁਲ ਅਤੇ ਪੂਰਬੀ ਸੂਬੇ ਨੰਗਰਹਾਰ ਵਿੱਚ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਟੀਕ (Precise) ਹਵਾਈ ਹਮਲੇ ਕੀਤੇ ਹਨ।

More Stories
ਅਮਰੀਕਾ ‘ਚ ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਕਰੈਸ਼: ਲਾੜੇ ਦੀ ਮੌਤ, 6 ਘੰਟੇ ਤੱਕ ਲਾਸ਼ ਹੇਠਾਂ ਫਸੀ ਰਹੀ ਲਾੜੀ
ChatGPT ਖ਼ਿਲਾਫ਼ ਕੈਨੇਡਾ ਵਿੱਚ ਮੁਕੱਦਮਾ, ਸਕੂਲ ਫਾਇਰਿੰਗ ਕੇਸ ‘ਚ ਸ਼ੂਟਰ ਦੀ ਮਦਦ ਕਰਨ ਦਾ ਆਰੋਪ
ਸੂਡਾਨ ‘ਚ ਵੱਡਾ ਹਾਦਸਾ, ਸੋਨੇ ਦੀ ਖਾਨ ਢਹਿ ਗਈ, 11 ਲੋਕਾਂ ਦੀ ਮੌਤ; ਕਈ ਲਾਪਤਾ