ਕੈਬਨਿਟ ਮੰਤਰੀ ਨੇ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਟ

ਜਲੰਧਰ, :(ਰਮੇਸ਼ ਗਾਬਾ) ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।
ਸ਼ਹੀਦਾਂ ਦੀ ਕੁਰਬਾਨੀ ਨੂੰ ਸਿੱਜਦਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਰਹਿੰਦੀ ਦੁਨੀਆ ਤੱਕ ਯਾਦ ਕੀਤਾ ਜਾਵੇਗਾ।
ਉਨ੍ਹਾਂ ਇਸ ਮੌਕੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਸੂਬੇ ਦੇ ਵਿਕਾਸ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*