ਜਲੰਧਰ,ਕਪੂਰਥਲਾ :(ਰਮੇਸ਼ ਗਾਬਾ) ਖੇਡ ਵਿਭਾਗ ਪੰਜਾਬ ਵੱਲੋਂ 2026-27 ਦੇ ਸੀਜ਼ਨ ਲਈ ਸਪੋਰਟਸ ਵਿੰਗ ਸਕੂਲ (ਲੜਕੇ-ਲੜਕੀਆਂ) (ਉਮਰ-14,17,19) ਵਿੱਚ ਹੋਣਹਾਰ ਡੇ-ਸਕਾਲਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਸਥਾਨਾਂ ‘ਤੇ ਚੋਣ ਟ੍ਰਾਇਲ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਮਿਤੀ 4 ਅਪ੍ਰੈਲ ਤੋਂ 6 ਅਪ੍ਰੈਲ ਤੱਕ ਅਥਲੈਟਿਕਸ, ਬਾਸਕਟਬਾਲ, ਕਬੱਡੀ ਅਤੇ ਹਾਕੀ ਲਈ ਟ੍ਰਾਇਲ ਲਿੱਤੇ ਜਾਣਗੇ। ਇਸ ਤੋਂ ਇਲਾਵਾ ਫਗਵਾੜਾ ਦੀ ਆਰ.ਪੀ.ਡੀ. ਓਲੰਪਿਕ ਕੁਸ਼ਤੀ ਅਕੈਡਮੀ ਵਿਖੇ 4 ਅਪ੍ਰੈਲ ਤੋਂ 6 ਅਪ੍ਰੈਲ ਤੱਕ ਕੁਸ਼ਤੀ ਅਤੇ ਸੁਲਤਾਨਪੁਰ ਲੋਧੀ ਵਿਖੇ ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਵਿਖੇ 6 ਅਪ੍ਰੈਲ ਨੂੰ ਕੈਕਿੰਗ ਐਂਡ ਕਨੋਇੰਗ ਦੇ ਟ੍ਰਾਇਲ ਕਰਵਾਏ ਜਾਣਗੇ।
ਉਨਾਂ ਦੱਸਿਆ ਕਿ ਸਪੋਰਟਸ ਵਿੰਗਾਂ ਲਈ ਖਿਡਾਰੀਆਂ/ਖਿਡਾਰਣਾਂ ਦਾ ਜਨਮ ਅੰਡਰ-14 ਲਈ 01-01-2013, ਅੰਡਰ-17 ਲਈ 01.01.2010 ਅਤੇ ਅੰਡਰ-19 ਲਈ 01.01.2008 ਤੋਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਖਿਡਾਰੀ ਫਿਜੀਕਲ ਅਤੇ ਮੈਡੀਕਲ ਫਿੱਟ ਹੋਵੇ। ਖਿਡਾਰੀ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਹਿਲੇ ਤਿੰਨ ਸਥਾਨਾਂ ਵਿਚੋਂ ਕੋਈ ਇਕ ਸਥਾਨ ਹਾਸਲ ਕੀਤਾ ਹੋਵਾ ਜਾਂ ਉਸ ਵਲੋਂ ਸਟੇਟ ਪੱਧਰ ਮੁਕਾਬਲਿਆਂ ਵਿਚ ਹਿੱਸਾ ਲਿਆ ਗਿਆ ਹੋਵੇ। ਇਸ ਤੋਂ ਇਲਾਵਾ ਟ੍ਰਾਇਲ ਦੇ ਆਧਾਰ ‘ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ। ਚੁਣੇ ਗਏ ਡੇ ਸਕਾਲਰ ਖਿਡਾਰੀਆਂ ਨੂੰ 125 ਰੁਪਏ ਪ੍ਰਤੀ ਦਿਨ, ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ , ਖੇਡ ਸਮਾਨ ਅਤੇ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਯੋਗ ਖਿਡਾਰੀ ਉਪਰੋਕਤ ਦਰਸਾਈਆਂ ਮਿਤੀਆਂ ਅਨੁਸਾਰ ਸਬੰਧਿਤ ਟ੍ਰਾਇਲ ਵਾਲੇ ਸਥਾਨਾਂ ਉੱਤੇ ਸਵੇਰੇ 8ਵਜੇ ਰਜਿਸਟਰੇਸ਼ਨ ਲਈ ਰਿਪੋਰਟ ਕਰਨ।
ਉਨ੍ਹਾਂ ਦੱਸਿਆ ਕਿ ਦਾਖਲਾ ਫਾਰਮ ਨਿਰਧਾਰਿਤ ਮਿਤੀ ਨੂੰ ਟ੍ਰਾਇਲ ਸਥਾਨ ਉੱਤੇ ਜਾਂ ਇਸ ਤੋਂ ਪਹਿਲਾਂ ਦਫ਼ਤਰ ਜ਼ਿਲ੍ਹਾ ਖੇਡ ਅਫਸਰ ਤੋਂ ਮੁਫ਼ਤ ਲਏ ਜਾ ਸਕਦੇ ਹਨ। ਟ੍ਰਾਇਲ ਵਿਚ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ, ਆਧਾਰ ਕਾਰਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਲਿਆਉਣਾ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਫੋਟੋ ਕਾਪੀਆਂ ਸਮੇਤ 2 ਤਾਜਾ ਪਾਸਪੋਰਟ ਸਾਈਜ਼ ਫੋਟੋਗ੍ਰਾਫ ਦਾਖਲਾ ਫਾਰਮ ਦੇ ਨਾਲ ਲਗਾਉਣਾ ਲਾਜ਼ਮੀ ਹੋਵੇਗਾ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ