ਜਲੰਧਰ, (ਰਮੇਸ਼ ਗਾਬਾ): ਕਮਿਸ਼ਨਰ, ਜਲੰਧਰ ਮੰਡਲ, ਜਲੰਧਰ ਦੇ ਦਫ਼ਤਰ ਦੇ ਵਿੱਚ ਬਣੀ ਕੰਟੀਨ (ਕੇਵਲ ਇੱਕ ਕਮਰਾ) ਦੀ ਸਾਲ 2026-27 (ਮਹੀਨਾ ਅਪ੍ਰੈਲ 2026 ਤੋਂ ਮਾਰਚ 2027 ਤੱਕ) ਲਈ ਬੋਲੀ 15 ਅਪ੍ਰੈਲ 2026 ਨੂੰ ਕਮਿਸ਼ਨਰ ਜਲੰਧਰ ਡਵੀਜ਼ਨ ਦੀ ਅਦਾਲਤ ਕਮਰੇ ਦੇ ਬਾਹਰ ਬਾਅਦ ਦੁਪਹਿਰ 3 ਵਜੇ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰ ਬੋਲੀ ਦੇਣ ਵਾਲੇ ਨੂੰ 1000 ਰੁਪਏ ਐਡਵਾਂਸ ਦਫ਼ਤਰ ਦੇ ਨਾਜ਼ਰ ਪਾਸ ਜਮ੍ਹਾ ਕਰਵਾਉਣੇ ਪੈਣਗੇ, ਜੋ ਬੋਲੀ ਦੇਣ ਉਪਰੰਤ ਵਾਪਸ ਕਰ ਦਿੱਤੇ ਜਾਣਗੇ। ਬੋਲੀ ਦੀਆਂ ਸ਼ਰਤਾਂ ਮੌਕੇ ਉਤੇ ਸੁਣਾਈਆਂ ਜਾਣਗੀਆਂ। ਬੁਲਾਰੇ ਨੇ ਅੱਗੇ ਦੱਸਿਆ ਕਿ ਜਿਸ ਵਿਅਕਤੀ ਦੇ ਨਾਮ ਆਖਰੀ ਬੋਲੀ ਹੋਵੇਗੀ, ਉਸ ਨੂੰ ਠੇਕੇ ਦੀ ਕੁੱਲ ਬੋਲੀ ਦਾ 1/4 ਹਿੱਸਾ ਮੌਕੇ ’ਤੇ ਜਮ੍ਹਾ ਕਰਵਾਉਣਾ ਪਵੇਗਾ ਤੇ ਬਾਕੀ ਰਕਮ ਇੱਕ ਮਹੀਨੇ ਦੇ ਅੰਦਰ-ਅੰਦਰ ਜਮ੍ਹਾ ਕਰਵਾਉਣੀ ਪਵੇਗੀ। ਬੋਲੀ ਨੂੰ ਪੱਕਾ ਕਰਨ ਅਤੇ ਉਸ ਨੂੰ ਰੱਦ ਕਰਨ ਦਾ ਅਧਿਕਾਰ ਕੇਵਲ ਕਮਿਸ਼ਨਰ ਪਾਸ ਹੈ। ਉਨ੍ਹਾਂ ਦਾ ਇਸ ਬਾਰੇ ਜੋ ਫੈਸਲਾ ਹੋਵੇਗਾ, ਉਹ ਅੰਤਿਮ ਹੋਵੇਗਾ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ