ਰਿਪੋਰਟ: ਰਮੇਸ਼ ਗਾਬਾ ਜਲੰਧਰ
ਵਰ੍ਹੇ 2026 ਵਿੱਚ ਐੱਨਆਰਆਈ (NRI) ਸਭਾ ਪੰਜਾਬ ਨੂੰ ਆਪਣਾ ਨਵਾਂ ਪ੍ਰਧਾਨ ਮਿਲਣ ਦੀ ਪੂਰੀ ਆਸ ਬੱਝ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਪ੍ਰਧਾਨਗੀ ਅਹੁਦੇ ਦੀਆਂ ਚੋਣਾਂ ਕਰਵਾਉਣ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਰ ਲਗਾ ਦਿੱਤੀ ਗਈ ਹੈ। ਸਭਾ ਦੇ ਚੀਫ ਪੈਟਰਨ ਹੋਣ ਦੇ ਨਾਤੇ ਮੁੱਖ ਮੰਤਰੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਸਭਾ ਵੱਲੋਂ ਚੋਣਾਂ ਕਰਵਾਉਣ ਸਬੰਧੀ ਪ੍ਰਸਤਾਵ ਵੀ ਸਰਕਾਰ ਨੂੰ ਭੇਜਿਆ ਜਾ ਚੁੱਕਾ ਹੈ।
ਸਤੰਬਰ ‘ਚ ਸ਼ੁਰੂ ਹੋਵੇਗੀ ਚੋਣ ਪ੍ਰਕਿਰਿਆ ਜਾਣਕਾਰੀ ਮੁਤਾਬਕ ਸਤੰਬਰ ਮਹੀਨੇ ਵਿੱਚ ਹੀ ਚੋਣ ਪ੍ਰਕਿਰਿਆ ਦਾ ਕੰਮਕਾਜ ਸ਼ੁਰੂ ਹੋ ਜਾਵੇਗਾ। ਇਸ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਵਿੱਚ ਸੋਧ ਕਰਨ ਦੇ ਨਾਲ-ਨਾਲ ਉਮੀਦਵਾਰਾਂ ਵੱਲੋਂ ਆਪਣੀ ਦਾਅਵੇਦਾਰੀ ਪੇਸ਼ ਕਰਨ ਦਾ ਕੰਮ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੀ 5 ਜਨਵਰੀ ਤੋਂ ਸਭਾ ਦੇ ਪ੍ਰਧਾਨ ਦੀ ਕੁਰਸੀ ਖਾਲੀ ਪਈ ਹੈ। ਇਸ ਤੋਂ ਪਹਿਲਾਂ ਪਰਵਿੰਦਰ ਕੌਰ ਬੰਗਾ ਸਭਾ ਦੀ ਪ੍ਰਧਾਨ ਸਨ। ਮੌਜੂਦਾ ਸਮੇਂ ਵਿੱਚ ਐੱਨਆਰਆਈ ਭਾਈਚਾਰੇ ਦੀਆਂ ਆ ਰਹੀਆਂ ਸ਼ਿਕਾਇਤਾਂ ਦਾ ਨਿਪਟਾਰਾ ਚੇਅਰਮੈਨ ਅਤੇ ਐਗਜ਼ੀਕਿਊਟਿਵ ਕਮੇਟੀ ਵੱਲੋਂ ਹੀ ਕੀਤਾ ਜਾ ਰਿਹਾ ਹੈ।
ਦੀਵਾਲੀ ਮੌਕੇ ਐੱਨਆਰਆਈਜ਼ ਦੀ ਆਮਦ ਨੂੰ ਦੇਖਦਿਆਂ ਦਸੰਬਰ ‘ਚ ਵੋਟਿੰਗ ਦੀ ਤਿਆਰੀ ਇਸ ਪੂਰੇ ਮਾਮਲੇ ਸਬੰਧੀ ਐੱਨਆਰਆਈ ਸਭਾ ਪੰਜਾਬ ਦੇ ਚੇਅਰਮੈਨ ਅਤੇ ਡਵੀਜ਼ਨਲ ਕਮਿਸ਼ਨਰ ਰਾਮਵੀਰ ਸਿੰਘ ਨੇ ਦੱਸਿਆ ਕਿ ਚੋਣਾਂ ਕਰਵਾਉਣ ਨੂੰ ਲੈ ਕੇ ਸ਼ਡਿਊਲ ਬਣਾ ਕੇ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਉਮੀਦ ਜਤਾਈ ਕਿ ਦਸੰਬਰ ਮਹੀਨੇ ਵਿੱਚ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਦੀਵਾਲੀ ਦੇ ਤਿਉਹਾਰ ਮੌਕੇ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀ ਆਪਣੇ ਵਤਨ ਪੰਜਾਬ ਆਉਣੇ ਸ਼ੁਰੂ ਹੋ ਜਾਂਦੇ ਹਨ, ਜਿਸ ਨਾਲ ਚੋਣਾਂ ਵਿੱਚ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣ ਸਕੇਗੀ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*