
ਜਲੰਧਰ (ਰਮੇਸ਼ ਗਾਬਾ): ਸਮਾਜ ਸੇਵੀ ਕਾਰਜਾਂ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੀ ਸ਼੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸੁਸਾਇਟੀ ਵੱਲੋਂ ਅੱਜ ਮਾਨਵਤਾ ਦੀ ਸੇਵਾ ਹਿੱਤ ਇੱਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ। ਇਸ ਦੌਰਾਨ ਇਲਾਕੇ ਦੇ ਤਿੰਨ ਵੱਖ-ਵੱਖ ਸਰਕਾਰੀ ਸਕੂਲਾਂ ਦੇ ਲਗਭਗ 65 ਬੱਚਿਆਂ ਨੂੰ ਸਕੂਲ ਦੀਆਂ ਵਰਦੀਆਂ, ਕਾਪੀਆਂ ਅਤੇ ਬੈਗ ਵੰਡੇ ਗਏ।
ਇਸ ਨੇਕ ਕਾਰਜ ਦੀ ਸ਼ੁਰੂਆਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਡਾ. ਗੁਰਵਿੰਦਰ ਪਾਲ ਸਿੰਘ ਛਾਬੜਾ ਨੇ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਲਈ ਉਤਸ਼ਾਹਿਤ ਕਰਨਾ ਹੀ ਸਭ ਤੋਂ ਵੱਡੀ ਸੇਵਾ ਹੈ। ਜਿਨ੍ਹਾਂ ਸਕੂਲਾਂ ਦੇ ਬੱਚਿਆਂ ਨੂੰ ਇਹ ਸਮੱਗਰੀ ਦਿੱਤੀ ਗਈ, ਉਨ੍ਹਾਂ ਵਿੱਚ ਸ਼ਾਮਲ ਹਨ:
ਗੋਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਬਸਤੀ ਸ਼ੇਖ
ਗੋਰਮਿੰਟ ਪ੍ਰਾਇਮਰੀ ਸਕੂਲ, ਬਸਤੀ ਸ਼ੇਖ
ਗੋਰਮਿੰਟ ਪ੍ਰਾਇਮਰੀ ਸਕੂਲ, ਬਸਤੀ ਦਾਨਿਸ਼ਮੰਦਾ
ਪ੍ਰੋਗਰਾਮ ਦੌਰਾਨ ਸੁਸਾਇਟੀ ਦੇ ਜਨਰਲ ਸੈਕਟਰੀ ਚੰਦਰ ਸ਼ੇਖਰ ਵਰਮਾ, ਖਜ਼ਾਨਚੀ ਪ੍ਰਵੀਨ ਕੁਮਾਰ ਰਾਮਦਾਸੀਆ, ਲਖਵਿੰਦਰ ਸਿੰਘ, ਅਨਿਲ ਮਹਾਜਨ, ਸੁਖਪਾਲ ਸਿੰਘ, ਮਨਜੀਤ ਸਿੰਘ, ਰਾਜੇਸ਼ ਥਾਪਾ, ਸੁਖਵਿੰਦਰ ਕੌਰ ਅਤੇ ਵੀਣਾ ਅਗਰਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਸਕੂਲ ਸਟਾਫ ਵੱਲੋਂ ਡੀ.ਡੀ.ਓ. ਪਵਨ ਵਰਮਾ, ਨਵਨੀਤ ਗਿੱਲ, ਇੰਦਰਜੀਤ ਕੌਰ, ਕੰਚਨ, ਹਰਿੰਦਰ ਸਿੰਘ, ਰਿਚਾ ਵਰਮਾ, ਮੀਨਾ, ਹਰਪ੍ਰੀਤ, ਕੁਲਵੰਤ ਕੌਰ ਅਤੇ ਬਲਜੀਤ ਕੌਰ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਧੰਨਵਾਦ ਪ੍ਰਗਟਾਇਆ। ਸੁਸਾਇਟੀ ਦੇ ਮੈਂਬਰਾਂ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਅਜਿਹੇ ਸੇਵਾ ਕਾਰਜ ਜਾਰੀ ਰਹਿਣਗੇ।

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ