ਬਠਿੰਡਾ, 10 ਅਪ੍ਰੈਲ- TLT NEWS/ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਵਿਚ ਹਿਰਾਸਤ ਵਿਚ ਲੈਣ ਤੋਂ ਬਾਅਦ ਹੁਣ ਪੰਜਾਬ ਲਿਆਂਦਾ ਗਿਆ ਹੈ। ਉਸ ਨੂੰ ਪੰਜਾਬ ਪੁਲਿਸ ਦੇ ਕਾਉੰਟਰ ਇੰਟੈਲੀਸ ਵਿੰਗ ਦੇ OFTEC ਸੈੱਲ ਰਾਹੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਠਿੰਡਾ ਪੁਲਿਸ ਦੀ ਇਕ ਟੀਮ, ਜਿਸ ਦੀ ਅਗਵਾਈ ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਕਰ ਰਹੇ ਹਨ, ਨੇ ਯੂ.ਏ.ਈ. ਦੇ ਅਧਿਕਾਰੀਆਂ ਤੋਂ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ ਸੀ। ਉਸ ਨੂੰ ਅੱਜ (ਵੀਰਵਾਰ) ਤੜਕਸਾਰ ਪੰਜਾਬ ਲਿਆਂਦਾ ਗਿਆ। ਰਿਪੋਰਟਾਂ ਅਨੁਸਾਰ ਮਹਿਰੋਂ ਨੂੰ ਇਸ ਸਾਲ ਜਨਵਰੀ ਵਿਚ ਸ਼ਾਰਜਾਹ ਪੁਲਿਸ ਨੇ ਵੀਜ਼ਾ ਨਾਲ ਸੰਬੰਧਿਤ ਮਾਮਲੇ ਵਿਚ ਪੁੱਛਗਿੱਛ ਦੌਰਾਨ ਹਿਰਾਸਤ ਵਿਚ ਲਿਆ ਸੀ। ਉਸ ਨੂੰ ਭਾਰਤ ਭੇਜਣ ਵਿਚ ਕੁਝ ਸਮਾਂ ਲੱਗਿਆ।
ਦੱਸ ਦੇਈਏ ਕਿ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿਚ 11 ਜੂਨ 2025 ਨੂੰ ਕਮਲ ਕੌਰ ਭਾਬੀ ਦੀ ਮਿਲੀ ਲਾਸ਼ ਮਿਲੀ ਸੀ ਅਤੇ ਪੋਸਟਮਾਰਟਮ ਵਿਚ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਪੁਸ਼ਟੀ ਹੋਈ ਸੀ।
ਮਹਿਰੋਂ ਦੇ ਤਿੰਨ ਸਾਥੀ ਜਸਪ੍ਰੀਤ ਸਿੰਘ, ਨਿਮਰਤਜੀਤ ਸਿੰਘ ਅਤੇ ਰਣਜੀਤ ਸਿੰਘ ਵੀ ਹੱਤਿਆ ਵਿਚ ਸ਼ਾਮਿਲ ਸਨ, ਜੋ ਪਹਿਲਾਂ ਗ੍ਰਿਫਤਾਰ ਹੋ ਚੁੱਕੇ ਹਨ।
ਹੱਤਿਆ ਮਗਰੋਂ ਮਹਿਰੋ ਦੁਬਈ ਫ਼ਰਾਰ ਹੋ ਗਿਆ ਸੀ ਅਤੇ ਲੰਬੇ ਸਮੇਂ ਤੋਂ ਉਥੇ ਹੀ ਰਹਿ ਰਿਹਾ ਸੀ। 7 ਫਰਵਰੀ ਨੂੰ ਬਠਿੰਡਾ ਕੋਰਟ ਵਲੋਂ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ ਤੇ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਇੰਟਰਪੋਲ ਦੇ ਰਾਹੀਂ ਰੈਡ ਕਾਰਨਰ ਨੋਟਿਸ ਜਾਰੀ ਕਰਵਾਇਆ ਸੀ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*