ਤਲਵੰਡੀ ਸਾਬੋ (ਬਠਿੰਡਾ), 14 ਅਪ੍ਰੈਲ (TLT NEWS) ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜਾਏ ਗਏ ਜੋੜ ਮੇਲ ਦੌਰਾਨ ਅੱਜ ਤੜਕਸਾਰ ਦਮਦਮਾ ਸਾਹਿਬ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਤਿਆਰ ਕਰਵਾਈ ਤਖ਼ਤ ਸਾਹਿਬ ਦੀ ਨਵੀਂ ਦਰਸ਼ਨੀ ਡਿਉਢੀ ਦਾ ਅੱਜ ਉਦਘਾਟਨ ਕਰਦਿਆਂ ਕੌਮ ਨੂੰ ਸਮਰਪਿਤ ਕੀਤੀ।ਇਸ ਮੌਕੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ।ਗੱਲਬਾਤ ਦੌਰਾਨ ਪ੍ਰਧਾਨ ਧਾਮੀ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਅਤੇ ਹੋਰ ਸਖਸ਼ੀਅਤਾਂ ਮੌਜੂਦ ਸਨ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ