* ਸ਼ਾਹਕੋਟ ਦੇ ਵੱਖ-ਵੱਖ ਮੁਹੱਲਿਆ ਅਤੇ ਪਿੰਡ ਥੰਮੂਵਾਲ ਵਿਖੇ ਸ਼ੱਕੀ ਘਰਾਂ ‘ਚ ਕੀਤੀ ਜਾਂਚ
* ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਪ੍ਰਤੀ ਸਖ਼ਤੀ ਵਰਤੀ ਜਾ ਰਹੀ: ਐਸ.ਐਸ.ਪੀ. ਵਿਕਰ

ਸ਼ਾਹਕੋਟ/ਮਲਸੀਆਂ,ਜਲੰਧਰ, (ਰਮੇਸ਼ ਗਾਬਾ) (ਮੀਡੀਆ ਪੰਜਾਬ ਬਿਊਰੋ) ਬੁੱਧਵਾਰ ਸ਼ਾਮ ਉਸ ਸਮੇਂ ਸ਼ਾਹਕੋਟ ਇਲਾਕਾ ਪੁਲਿਸ ਛਾਊਣੀ ਵਿੱਚ ਤਬਦੀਲ ਹੋ ਗਿਆ, ਜਦ ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਵਲੋਂ ‘ਕਾਸੋ ਆਪ੍ਰੇਸ਼ਨ’ ਤਹਿਤ ਡੀ.ਐਸ.ਪੀ. ਸ਼ਾਹਕੋਟ ਸੁਖਪਾਲ ਸਿੰਘ ਅਤੇ ਸਬ-ਡਵੀਜ਼ਨ ਦੇ ਵੱਖ-ਵੱਖ ਥਾਣਿਆਂ ਦੇ ਮੁੱਖੀਆਂ ਤੇ ਪੁਲਿਸ ਮੁਲਾਜ਼ਮਾਂ ਸਮੇਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆ ਸ਼ਾਹਕੋਟ ਇਲਾਕੇ ’ਚ ਜ਼ਬਰਦਸਤ ਛਾਪੇਮਾਰੀ ਕੀਤੀ ਗਈ। ਉਨ੍ਹਾਂ ਸ਼ਾਹਕੋਟ ਦੇ ਮੁਹੱਲਾ ਧੋੜਿਆਂ, ਮੁਹੱਲਾ ਬਾਗਵਾਲਾ ਅਤੇ ਪਿੰਡ ਥੰਮੂਵਾਲ ਵਿਖੇ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਜਾਂਚ ਕੀਤੀ। ਇਸ ਮੌਕੇ ਐਸ.ਐਸ.ਪੀ. ਵਿਰਕ ਨੇ ਕਿਹਾ ਕਿ ‘ਕਾਸੋ ਆਪ੍ਰੇਸ਼ਨ’ ਤਹਿਤ ਜ਼ਿਲ੍ਹਾ ਜਲੰਧਰ ’ਚ ਅੱਜ ਡਿਊਟੀਆਂ ਲਗਾ ਕੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਖੁੱਦ ਸ਼ਾਹਕੋਟ ਪਹੁੰਚ ਕੇ ਕਾਸੋ ਆਪ੍ਰੇਸ਼ਨ ਦੀ ਨਿਗਰਾਨੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਪ੍ਰਤੀ ਸਖ਼ਤੀ ਵਰਤੀ ਜਾ ਰਹੀ ਹੈ। ਛਾਪੇਮਾਰੀ ਦੌਰਾਨ ਜੇਕਰ ਕੋਈ ਵਿਅਕਤੀ ਨਸ਼ਿਆਂ ਦਾ ਧੰਦਾ ਕਰਦਾ ਪਾਇਆ ਗਿਆ ਤਾਂ ਉਸਦੇ ਵਿਰੁੱਧ ਮੁਕੱਦਮਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸਦੇ ਨਾਲ ਜੇ ਕੋਈ ਵਿਅਕਤੀ ਨਸ਼ੇ ਕਰਨ ਦਾ ਆਦੀ ਹੈ ਤਾਂ ਉਸਨੂੰ ਨਸ਼ਾ ਛੁਡਾਓ ਕੇਂਦਰ ਜਾਂ ਓਟ ਸੈਂਟਰ ’ਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਅਨੁਸਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਜੋ ਵਿਅਕਤੀ ਗਲਤ ਰਸਤੇ ਪੈ ਗਏ ਹਨ, ਉਨ੍ਹਾਂ ਨੂੰ ਸਹੀ ਰਸਤੇ ’ਤੇ ਲਿਆ ਕੇ ਜੀਵਨ ਪੱਧਰ ਸੁਧਾਰਿਆ ਜਾ ਸਕੇ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*