ਜਲੰਧਰ, (ਰਮੇਸ਼ ਗਾਬਾ) ਸਿਹਤ ਵਿਭਾਗ ਵਿੱਚ ਯੋਗ ਪ੍ਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਚ ਸਿਹਤ ਵਿਭਾਗ ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਅਜੇ ਤਕ ਮਾਰਚ ਮਹੀਨੇ ਤੋਂ ਤਨਖਾਹ ਤੋ ਵੀ ਸੱਖਣੇ ਹਨ। ਇਸ ਕਾਰਨ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਮੁਲਾਜ਼ਮਾਂ ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਹਿਲਾਂ ਹੀ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਾਰਨ ਉਹਨਾਂ ਨੂੰ ਭਾਰੀ ਆਰਥਿਕ ਮੰਦਹਾਲੀ ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਸ਼ਬਦਾਂ ਦਾ ਪ੍ਰਗਟਾਵਾ ਐਨ ਐਚ ਐਮ ਇੰਪਲਾਈਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਕੀਤਾ। ਇਸ ਸਬੰਧੀ ਉਹਨਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਰ ਵਾਰ ਸਿਹਤ ਮੰਤਰੀ ਅਤੇ ਸਟੇਟ ਲੈਵਲ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾ ਕਰਨ ਉਪਰੰਤ ਵੀ ਉਹਨਾਂ ਦੀਆਂ ਸਮੱਸਿਆਂਵਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਯੂਨੀਅਨ ਨੂੰ ਮਜਬੂਰਨ ਕਰੜੇ ਸੰਘਰਸ਼ ਦਾ ਰਸਤਾ ਅਪਣਾਉਣਾ ਪੈ ਰਿਹਾ ਹੈ, ਜਿਸ ਦੇ ਸਿੱਟੇ ਵਜੋਂ 15 ਅਪ੍ਰੈਲ 2026 ਤੋਂ ਸਮੂਹ ਐਨ ਐਚ ਐਮ ਮੁਲਾਜਮਾ ਵੱਲੋਂ ਪੈਨ ਡਾਊਨ ਹੜਤਾਲ ਕਰਦੇ ਹੋਏ ਆਪਣਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਉਹਨਾਂ ਸਮਾਂ ਜਾਰੀ ਰਹਿਣਗੇ ਜਿੰਨਾ ਸਰਕਾਰ ਉਹਨਾਂ ਦੀਆਂ ਰੁਕੀਆਂ ਹੋਈਆਂ ਤਨਖਾਹਾਂ ਜਾਰੀ ਨਹੀਂ ਕਰਦੀ ਅਤੇ ਤਨਖਾਹਾਂ ਜ਼ਾਰੀ ਕਰਨ ਲਈ ਕੋਈ ਠੋਸ ਰਣਨੀਤੀ ਨਹੀਂ ਬਣਾਉਂਦੀ।ਇਸ ਸਬੰਧੀ ਗੱਲਬਾਤ ਕਰਦਿਆਂ ਜਸਵੀਰ ਸਿੰਘ ਤਰਨਤਾਰਨ ਅਤੇ ਰਾਮ ਸਿੰਘ ਕਪੂਰਥਲਾ ਨੇ ਸਾਝੀ ਆਵਾਜ਼ ਚ ਕਿਹਾ ਕਿ ਸਰਕਾਰ ਨੂੰ ਇਸ ਸਮੱਸਿਆ ਦਾ ਸਾਰਥਕ ਹੱਲ ਕਰਦੇ ਹੋਏ ਹਰ ਮਹੀਨੇ ਦੀ 5 ਤਰੀਕ ਤੱਕ ਤਨਖਾਹਾਂ ਜਾਰੀਆ ਕਰਨੀਆ ਯਕੀਨੀ ਬਣਾਈਆ ਜਾਣ। ਅਤੇ ਨਾਲ ਹੀ ਕਾਫੀ ਲੰਮੇ ਸਮੇਂ ਤੋਂ ਅਧੂਰੀਆ ਮੰਗਾ ਜਿਵੇਂ ਕਿ ਬਰਾਬਰ ਕੰਮ ਬਰਾਬਰ ਤਨਖਾਹ, ਗ੍ਰੇਚੁਟੀ , ਲੋਆਲਿਟੀ ਬਨੋਸ ਆਦਿ ਨੂੰ ਜਲਦ ਤੋਂ ਜਲਦ ਲਾਗੂ ਕੀਤਾ ਜਾਵੇ ।ਇਸ ਮੋਕੇ ਤੇ ਕਰਮਚਾਰੀਆਂ ਨੇ ਸਾਫ ਸ਼ਬਦਾਂ ਵਿਚ ਕਿਹਾ ਕਿ ਜੇਕਰ ਸਰਕਾਰ ਜਲਦੀ ਉਹਨਾਂ ਦੀਆਂ ਜਾਇਜ ਵਿੱਤੀ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਨਹੀਂ ਕਰਦੀ ਤਾਂ ਐਨ ਐਚ ਐਮ ਯੂਨੀਅਨ ਵੱਲੋਂ ਸਰਕਾਰ ਦਾ ਹਰ ਮੋੜ ਤੇ ਘੇਰਾਓ ਕੀਤਾ ਜਾਵੇਗਾ ।ਇਸ ਮੌਕੇ ਤੇ ਦਿਨੇਸ਼ ਗਰਗ ਪਟਿਆਲਾ, ਅਮਨਦੀਪ ਸਿੰਘ ਪਟਿਆਲਾ, ਗੁਲਸਨ ਸ਼ਰਮਾ ਫਰੀਦਕੋਟ,ਡਾਕਟਰ ਵਾਹਿਦ ਮੁਹੰਮਦ ਮਲੇਰਕੋਟਲਾ,ਵਿਕਰਮ ਜੀਤ ਸਿੰਘ ਮਲੇਰਕੋਟਲਾ, ਮਨਦੀਪ ਸਿੰਘ ਤਰਨਤਾਰਨ, ਅਮਰਜੀਤ ਫਤਿਹਗੜ੍ਹ ਸਾਹਿਬ, ਡਾਕਟਰ ਸਿਮਰਪਾਲ ਮੋਗਾ, ਰਣਜੀਤ ਕੌਰ ਬਠਿੰਡਾ, ਗੁਰਪ੍ਰੀਤ ਸਿੰਘ ਭੁੱਲਰ ਮੁਕਤਸਰ ,ਡਾਕਟਰ ਸ਼ਿਵਰਾਜ ਲੁਧਿਆਣਾ, ਡਾਕਟਰ ਪੰਖੁੜੀ ਜਲੰਧਰ, ਅਮਨਦੀਪ ਕੌਰ ਨਵਾਂ ਸਹਿਰ, ਡਾਕਟਰ ਰਾਜ, ਡਾਕਟਰ ਜਤਿੰਦਰ ਕਪੂਰਥਲਾ, ਮੈਡਮ ਦੀਪਿਕਾ ਪਠਾਨਕੋਟ ਆਦਿ ਆਗੂ ਹਾਜਰ ਸਨ।

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ