ਲੁਧਿਆਣਾ, 17 ਅਪ੍ਰੈਲ (TLT NEWS)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਈ.ਡੀ. ਦੀ ਟੀਮ ਅੱਜ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪਹੁੰਚੀ ਅਤੇ ਬਾਹਰ ਕੇਂਦਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਥਾਵਾਂ ‘ਤੇ ਵੀ ਛਾਪੇਮਾਰੀ ਕੀਤੀ ਗਈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਘਰੋਂ ਕਿਸੇ ਨੂੰ ਵੀ ਅੰਦਰ ਜਾਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ ਤੇ ਅਧਿਕਾਰੀਆਂ ਵਲੋਂ ਸਾਰੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ