ਆਰਮੀ ਅਗੀਨੀਵੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ

ਕਪੂਰਥਲਾ,ਜਲੰਧਰ, (ਰਮੇਸ਼ ਗਾਬਾ) ਸੀ-ਪਾਈਟ ਕੈਂਪ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿਖੇ ਆਰਮੀ ਅਗੀਨੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ।
ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਆਰਮੀ ਅਗਨੀਵੀਰ, ਪੰਜਾਬ ਪੁਲਿਸ, ਐੱਸ.ਐੱਸ.ਸੀ ਤੇ ਹੋਰਨਾਂ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਦੇ ਲਈ ਲਿਖਤੀ ਤੇ ਸਰੀਰਕ ਪੇਪਰ ਦੀ ਸਿਖਲਾਈ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ ਕੈਂਪ ਵਿਖੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ,ਦਸਵੀਂ ਕਲਾਸ ਜਾ ਬਾਰਵੀ ਕਾਲਸ ਦਾ ਸਰਟੀਫਿਕੇਟ,ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਸਮਾਰਟ ਕਲਾਸ ਰੂਮ, 400 ਮੀਟਰ ਦਾ ਟ੍ਰੈਕ, ਜਿੰਮ, ਵਾਲੀਬਾਲ ਗਰਾਊਂਡ ਦਾ ਵੀ ਖਾਸ ਪ੍ਰਬੰਧ ਹੈ।
ਜ਼ਿਕਰਯੋਗ ਹੈ ਕਿ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਰਿਹਾਇਸ਼, ਖਾਣਾ ਆਦਿ ਪੰਜਾਬ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਮੁਬਾਇਲ ਨੰਬਰ836016-3527,69002-00733 ਅਤੇ 98720-85620 ‘ਤੇ ਸਪੰਰਕ ਕੀਤਾ ਜਾ ਸਕਦਾ ਹੈ।