
ਜਲੰਧਰ, (ਰਮੇਸ਼ ਗਾਬਾ) ਪੰਜਾਬ ਪ੍ਰੈੱਸ ਕਲੱਬ ਦੇ ਗਵਰਨਿੰਗ ਕੌਂਸਲ ਵੱਲੋਂ ਕੱਲ੍ਹ ਕਲੱਬ ਦੀ ਚਾਰਦੀਵਾਰੀ ਅੰਦਰ ਗੈਰ-ਮੈਂਬਰਾਂ ਨਾਲ ਜੁੜੇ ਲੜਾਈ ਦੇ ਘਟਨਾ-ਚੱਕਰ ਨੂੰ ਬਹੁਤ ਗੰਭੀਰਤਾ ਨਾਲ ਲਿਆ ਗਿਆ ਹੈ। ਕੌਂਸਲ ਵੱਲੋਂ ਇਸ ਮਾਮਲੇ ਸਬੰਧੀ ਅੱਜ ਬੁਲਾਈ ਗਈ ਮੀਟਿੰਗ ਵਿਚ ਤੁਰੰਤ ਕਾਰਵਾਈ ਕਰਦੇ ਹੋਏ ਕਲੱਬ ਦੇ ਅਨੁਸ਼ਾਸਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਹਿਮ ਫ਼ੈਸਲੇ ਕੀਤੇ ਗਏ ਹਨ।
ਕੌਂਸਲ ਵੱਲੋਂ ਤੈਅ ਕੀਤਾ ਗਿਆ ਹੈ ਕਿ ਅੱਜ ਤੋਂ ਕਲੱਬ ਵਿੱਚ ਗੈਰ-ਮੈਂਬਰਾਂ ਦੇ ਦਾਖਲੇ ਦੀ ਪੂਰੀ ਤਰ੍ਹਾਂ ਮਨਾਹੀ ਹੋਵੇਗੀ। ਇਸਦੇ ਨਾਲ ਹੀ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਲੱਬ ਵਿੱਚ ਆਉਣ ਸਮੇਂ ਆਪਣਾ ਮੈਂਬਰਸ਼ਿਪ ਸ਼ਨਖਤੀ ਕਾਰਡ ਨਾਲ ਲੈ ਕੇ ਆਉਣ ਅਤੇ ਲੋੜ ਪੈਣ ’ਤੇ ਸੁਰੱਖਿਆ ਕਰਮਚਾਰੀਆਂ ਨੂੰ ਦਿਖਾਉਣ।
ਗਵਰਨਿੰਗ ਕੌਂਸਲ ਨੇ ਸਾਰੇ ਮੈਂਬਰਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਕਲੱਬ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਇਕ ਸੁਚੱਜਾ, ਸੁਰੱਖਿਅਤ ਅਤੇ ਪੇਸ਼ਾਵਰ ਮਾਹੌਲ ਬਣਾਈ ਰੱਖਣ ਵਿੱਚ ਸਹਿਯੋਗ ਦੇਣ। ਕੌਂਸਲ ਭਵਿੱਖ ਵਿੱਚ ਵੀ ਅਜਿਹੇ ਮਾਮਲਿਆਂ ’ਤੇ ਸਖ਼ਤ ਨਿਗਰਾਨੀ ਅਤੇ ਕਾਰਵਾਈ ਕਰਦੀ ਰਹੇਗੀ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*