ਕੈਲਗਰੀ, 21 ਅਪ੍ਰੈਲ (TLT NEWS)-ਅਲਬਰਟਾ ਸੂਬੇ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਅੱਜ ਇਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਸੂਬਾ ਹੁਣ ਸਾਰਾ ਸਾਲ ‘ਡੇ-ਲਾਈਟ ਸੇਵਿੰਗ ਟਾਈਮ’ ’ਤੇ ਹੀ ਰਹੇਗਾ। ਇਸ ਦਾ ਮਤਲਬ ਹੈ ਕਿ ਹੁਣ ਅਲਬਰਟਾ ਵਾਸੀਆਂ ਨੂੰ ਸਾਲ ਵਿਚ ਦੋ ਵਾਰ ਘੜੀਆਂ ਬਦਲਣ ਦੀ ਲੋੜ ਨਹੀਂ ਪਵੇਗੀ। ਹੁਣ ਨਵੰਬਰ 2026 ਵਿਚ ਅਲਬਰਟਾ ਦੇ ਲੋਕ ਆਪਣੀਆਂ ਘੜੀਆਂ ਪਿਛੇ ਨਹੀਂ ਕਰਨਗੇ। ਜੋ ਸਮਾਂ ਹੁਣ ਚੱਲ ਰਿਹਾ ਹੈ, ਉਹ ਹੀ ਪੱਕਾ ਹੋ ਜਾਵੇਗਾ। ਇਹ ਫ਼ੈਸਲਾ ਬ੍ਰਿਟਿਸ਼ ਕੋਲੰਬੀਆ ਅਤੇ ਸਸਕੈਚਵਨ ਦੇ ਨਿਯਮਾਂ ਨਾਲ ਮੇਲ ਖਾਂਦਾ ਹੈ, ਜਿਸ ਨਾਲ ਪੱਛਮੀ ਕੈਨੇਡਾ ਵਿਚ ਕਾਰੋਬਾਰ ਅਤੇ ਆਵਾਜਾਈ ਵਿਚ ਆਸਾਨੀ ਹੋਵੇਗੀ।

More Stories
ਅਮਰੀਕਾ ‘ਚ ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਕਰੈਸ਼: ਲਾੜੇ ਦੀ ਮੌਤ, 6 ਘੰਟੇ ਤੱਕ ਲਾਸ਼ ਹੇਠਾਂ ਫਸੀ ਰਹੀ ਲਾੜੀ
ChatGPT ਖ਼ਿਲਾਫ਼ ਕੈਨੇਡਾ ਵਿੱਚ ਮੁਕੱਦਮਾ, ਸਕੂਲ ਫਾਇਰਿੰਗ ਕੇਸ ‘ਚ ਸ਼ੂਟਰ ਦੀ ਮਦਦ ਕਰਨ ਦਾ ਆਰੋਪ
ਸੂਡਾਨ ‘ਚ ਵੱਡਾ ਹਾਦਸਾ, ਸੋਨੇ ਦੀ ਖਾਨ ਢਹਿ ਗਈ, 11 ਲੋਕਾਂ ਦੀ ਮੌਤ; ਕਈ ਲਾਪਤਾ