ਜਲੰਧਰ:(ਰਮੇਸ਼ ਗਾਬਾ) ਸਮਾਜ ਭਲਾਈ ਦੇ ਕੰਮਾਂ ਵਿੱਚ ਮੋਹਰੀ ਅਲਫਾ ਮਹਿੰਦਰੂ ਫਾਊਂਡੇਸ਼ਨ ਵੱਲੋਂ ਆਉਣ ਵਾਲੀ 26 ਅਪ੍ਰੈਲ ਨੂੰ ਗੁਰੂ ਨਾਨਕਪੁਰਾ, ਗਲੀ ਨੰਬਰ 1 ਵਿੱਚ ਇੱਕ ਵਿਸ਼ਾਲ ਅਤੇ ਮੁਫਤ ਅੱਖਾਂ ਦੀ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਹ ਮੈਡੀਕਲ ਕੈਂਪ ਸਵੇਰੇ 9:00 ਵਜੇ ਤੋਂ ਲੈ ਕੇ ਦੁਪਹਿਰ 1:30 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ।
ਫਾਊਂਡੇਸ਼ਨ ਦੇ ਪ੍ਰਧਾਨ ਰਮੇਸ਼ ਮਹਿੰਦਰੂ, ਮੁੱਖ ਸਲਾਹਕਾਰ ਡਾ. ਮੁਕੇਸ਼ ਵਾਲੀਆ, ਪ੍ਰੋਜੈਕਟ ਡਾਇਰੈਕਟਰ ਡਾ. ਚੰਦਰ ਪ੍ਰਕਾਸ਼ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਧੀਰਜ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਲੋੜਵੰਦ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਕੈਂਪ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਮੁਫਤ ਚੈੱਕਅੱਪ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਵੀ ਵੰਡੀਆਂ ਜਾਣਗੀਆਂ।
ਇਸ ਤੋਂ ਇਲਾਵਾ, ਜ਼ਰੂਰਤਮੰਦ ਮਰੀਜ਼ਾਂ ਦੇ ਅੱਖਾਂ ਦੇ ਆਪ੍ਰੇਸ਼ਨ ਵੀ ਸੰਸਥਾ ਵੱਲੋਂ ਬਿਲਕੁਲ ਮੁਫਤ ਕਰਵਾਏ ਜਾਣਗੇ। ਅੱਖਾਂ ਦੀ ਜਾਂਚ ਦੇ ਨਾਲ-ਨਾਲ ਕੈਂਪ ਵਿੱਚ ਆਉਣ ਵਾਲੇ ਲੋਕਾਂ ਲਈ ਸ਼ੂਗਰ (Blood Sugar) ਅਤੇ ਬਲੱਡ ਪ੍ਰੈਸ਼ਰ (BP) ਦੀ ਮੁਫਤ ਜਾਂਚ ਦੀ ਸਹੂਲਤ ਵੀ ਉਪਲਬਧ ਹੋਵੇਗੀ। ਪ੍ਰਬੰਧਕਾਂ ਵੱਲੋਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਕੈਂਪ ਦਾ ਲਾਭ ਉਠਾਉਣ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*