ਜਲੰਧਰ (ਰਮੇਸ਼ ਗਾਬਾ) ਚੌਥਾ ਉਲੰਪੀਅਨ ਵਰਿੰਦਰ ਸਿੰਘ 5 ਏ ਸਾਇਡ ਮਹਿਲਾ ਹਾਕੀ ਟੂਰਨਾਮੈਂਟ 25 ਅਤੇ 26 ਅਪਰੈਲ ਨੂੰ ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਦੇ ਹਾਕੀ ਮੈਦਾਨ ਤੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਲੰਪੀਅਨ ਵਰਿੰਦਰ ਸਿੰਘ ਦੇ ਸਪੱੁਤਰ ਗੁਰਪ੍ਰੀਤ ਸਿੰਘ ਅਤੇ ਟੂਰਨਾਮੈਂਟ ਕਮੇਟੀ ਦੇ ਮੈਂਬਰ ਕੁਲਬੀਰ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੀ ਮੁੱਖ ਸਪਾਂਸਰ ਰਾਊਂਡ ਗਲਾਸ ਸਪੋਰਟਸ ਹੋਵੇਗੀ ਜਦਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਦੀ 6 ਟੀਮਾਂ ਭਾਗ ਲੈ ਰਹੀਆਂ ਹਨ, ਇਨ੍ਹਾਂ ਟੀਮਾਂ ਨੂੰ ਦੋ ਪੂਲਾਂ ਵਿੱਚ ਵੰਡਿਆ ਗਿਆ ਹੈ। 25 ਅਪਰੈਲ ਨੂੰ ਲੀਗ ਮੈਚ ਖੇਡੇ ਜਾਣਗੇ ਜਦਕਿ 26 ਅਪਰੈਲ ਨੂੰ ਸਵੇਰੇ ਸੈਮੀਫਾਇਨਲ ਅਤੇ ਸ਼ਾਮ 4 ਵਜੇ ਫਾਇਨਲ ਮੈਚ ਖੇਡਿਆ ਜਾਵੇਗਾ। ਟੂਰਨਾਮੈਂਟ ਦਾ ਉਦਘਾਟਨ 25 ਅਪਰੈਲ ਨੂੰ ਸਵੇਰੇ 10 ਵਜੇ ਹੋਵੇਗਾ। ਇਸ ਟੂਰਨਾਮੈਂਟ ਨੂੰ ਸੁਚਾਰੂ ਢੰਗ ਨਾਲ ਕਰਵਾੳੇੁਣ ਲਈ ਹਾਕੀ ਇੰਡੀਆ ਦੇ ਮਾਨਤਾ ਪ੍ਰਾਪਤ ਅੰਪਾਇਰ ਅਤੇ ਤਕਨੀਕੀ ਅਧਿਕਾਰੀ ਜ਼ਿੰਮੇਵਾਰੀ ਨਿਭਾਉਣਗੇ।ਯਾਦ ਰਹੇ ਕਿ ਉਲੰਪੀਅਨ ਵਰਿੰਦਰ ਸਿੰਘ 1975 ਵਿੱਚ ਵਿਸ਼ਵ ਕੱਪ ਹਾਕੀ ਮੁਕਾਬਲਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਅਹਿਮ ਮੈਂਬਰ ਸਨ। ਰੇਲਵੇ ਤੋਂ ਉਚ ਅਧਿਕਾਰੀ ਦੇ ਅਹੁਦੇ ਤੋਂ ਰਿਟਾਇਰ ਹੋਣ ਤੋਂ ਬਾਅਦ ਉਨ੍ਹਾਂ ਨੇ ਲਗਾਤਾਰ 15 ਸਾਲ ਪੰਜਾਬ ਖੇਡ ਵਿਭਾਗ ਵਿੱਚ ਬਤੌਰ ਕੋਚ ਛੋਟੇ ਛੋਟੇ ਬੱਚਿਆਂ ਨੂੰ ਹਾਕੀ ਦੇ ਗੁਰ ਸਿਖਾਏ।

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ