ਤਹਿਰਾਨ,TLT NEWS/ – ਤਹਿਰਾਨ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਹਵਾਈ ਜਾਂ ਜ਼ਮੀਨੀ ਰਸਤੇ ਈਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਵਧਦੇ ਖੇਤਰੀ ਤਣਾਅ ਦੇ ਵਿਚਕਾਰ ਭਾਰਤ ਸਰਕਾਰ ਨੇ ਈਰਾਨ ਵਿਚ ਆਪਣੇ ਨਾਗਰਿਕਾਂ ਲਈ ਇਕ ਸਖ਼ਤ ਸਲਾਹ ਜਾਰੀ ਕੀਤੀ ਹੈ। ਤਹਿਰਾਨ ਵਿਚ ਭਾਰਤੀ ਦੂਤਾਵਾਸ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਭਾਰਤੀ ਨਾਗਰਿਕਾਂ ਨੂੰ ਇਸ ਸਮੇਂ ਈਰਾਨ ਦੀ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ, ਭਾਵੇਂ ਉਹ ਹਵਾਈ ਜਾਂ ਸੜਕੀ ਯਾਤਰਾ ਰਾਹੀਂ ਹੋਵੇ। ਭਾਰਤ ਅਤੇ ਈਰਾਨ ਵਿਚਕਾਰ ਕੁਝ ਉਡਾਣਾਂ ਮੁੜ ਸ਼ੁਰੂ ਹੋਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਅਜਿੇ ਵਿਚ ਦੂਤਾਵਾਸ ਵਲੋਂ ਇਹ ਸਲਾਹ ਜਾਰੀ ਕੀਤੀ ਗਈ ਹੈ । ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਯਾਤਰਾ ਜੋਖਮ ਭਰੀ ਹੋ ਸਕਦੀ ਹੈ।

More Stories
ਅਮਰੀਕਾ ‘ਚ ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਕਰੈਸ਼: ਲਾੜੇ ਦੀ ਮੌਤ, 6 ਘੰਟੇ ਤੱਕ ਲਾਸ਼ ਹੇਠਾਂ ਫਸੀ ਰਹੀ ਲਾੜੀ
ChatGPT ਖ਼ਿਲਾਫ਼ ਕੈਨੇਡਾ ਵਿੱਚ ਮੁਕੱਦਮਾ, ਸਕੂਲ ਫਾਇਰਿੰਗ ਕੇਸ ‘ਚ ਸ਼ੂਟਰ ਦੀ ਮਦਦ ਕਰਨ ਦਾ ਆਰੋਪ
ਸੂਡਾਨ ‘ਚ ਵੱਡਾ ਹਾਦਸਾ, ਸੋਨੇ ਦੀ ਖਾਨ ਢਹਿ ਗਈ, 11 ਲੋਕਾਂ ਦੀ ਮੌਤ; ਕਈ ਲਾਪਤਾ