
ਜਲੰਧਰ, (ਰਮੇਸ਼ ਗਾਬਾ) ਸ.ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਵਿਨੀਤ ਆਹਲਾਵਤ, ਆਈ.ਪੀ.ਐਸ, ਪੁਲਿਸ ਕਪਤਾਨ ( ਤਫਤੀਸ਼) ਅਤੇ ਸ੍ਰੀ ਲਖਵਿੰਦਰ ਸਿੰਘ, ਪੀ.ਪੀ.ਐਸ, ਡੀ.ਐਸ.ਪੀ ( ਤਫਤੀਸ਼) ਦੀ ਨਿਗਰਾਨੀ ਹੇਠ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀ.ਆਈ.ਏ ਸਟਾਫ ਜਲੰਧਰ ਦਿਹਾਤੀ ਦੀ ਅਗਵਾਈ ਵਾਲੀਆਂ ਟੀਮਾਂ ਨੇ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਕੁੱਲ 131 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਮਿਤੀ 26 ਅਪ੍ਰੈਲ 2026 ਨੂੰ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਅੱਡਾ ਗੇਟ ਬੋਲੀਨਾ ਤੋਂ ਪ੍ਰਿਤਪਾਲ ਸਿੰਘ ਉਰਫ਼ ਪੀਤਾ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਧੀਰਪੁਰ, ਥਾਣਾ ਕਰਤਾਰਪੁਰ, ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 101 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਪਤਾਰਾ, ਜ਼ਿਲ੍ਹਾ ਜਲੰਧਰ ਦਿਹਾਤੀ ਵਿਖੇ ਮੁਕੱਦਮਾ ਨੰਬਰ 36 ਮਿਤੀ 26.04.2026 ਅਧੀਨ ਧਾਰਾ 21ਬੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਕਾਨੂੰਨ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ।
ਇਸੇ ਤਰ੍ਹਾਂ ਮਿਤੀ 30 ਅਪ੍ਰੈਲ 2026 ਨੂੰ ਇੰਸਪੈਕਟਰ ਪੁਸ਼ਪ ਬਾਲੀ ਵੱਲੋਂ ਏ.ਐਸ.ਆਈ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਇਲਾਕਾ ਕਰਤਾਰਪੁਰ ਵਿਖੇ ਗਸ਼ਤ ਲਈ ਤਾਇਨਾਤ ਕੀਤਾ ਗਿਆ ਸੀ। ਜਦੋਂ ਪੁਲਿਸ ਪਾਰਟੀ ਡਿਆਲਪੁਰ ਨੇੜੇ ਹਾਈਟੈਕ ਨਾਕਾ ਕੋਲ ਮੌਜੂਦ ਸੀ ਤਾਂ ਸਰਵਿਸ ਰੋਡ ਉੱਪਰ ਇੱਕ ਨੌਜਵਾਨ ਕਾਲੇ ਰੰਗ ਦੇ ਮੋਟਰਸਾਈਕਲ ‘ਤੇ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਮੋੜ ਕੱਟਣ ਲੱਗ ਪਿਆ। ਸ਼ੱਕ ਦੇ ਆਧਾਰ ‘ਤੇ ਪੁਲਿਸ ਪਾਰਟੀ ਨੇ ਮੋਟਰਸਾਈਕਲ ਨੰਬਰ PB46-AP-3412 ਹੀਰੋ ਸਪਲੈਂਡਰ ਨੂੰ ਰੋਕਿਆ।
ਪੁੱਛਗਿੱਛ ਦੌਰਾਨ ਉਕਤ ਵਿਅਕਤੀ ਨੇ ਆਪਣੀ ਪਹਿਚਾਣ ਸੁਖਵਿੰਦਰ ਸਿੰਘ ਉਰਫ਼ ਸੁੱਖ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਨਾਥੋਕੇ, ਥਾਣਾ ਵੈਰੋਵਾਲ, ਜ਼ਿਲ੍ਹਾ ਤਰਨ ਤਾਰਨ ਵਜੋਂ ਦੱਸੀ। ਤਲਾਸ਼ੀ ਦੌਰਾਨ ਮੋਟਰਸਾਈਕਲ ਦੇ ਟੂਲ ਕਿੱਟ ਬਾਕਸ ਵਿਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਕਰਤਾਰਪੁਰ, ਜ਼ਿਲ੍ਹਾ ਜਲੰਧਰ ਦਿਹਾਤੀ ਵਿਖੇ ਮੁਕੱਦਮਾ ਨੰਬਰ 82 ਮਿਤੀ 30.04.2026 ਅਧੀਨ ਧਾਰਾ 21ਬੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਕਾਨੂੰਨ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ।
ਐਸ.ਐਸ.ਪੀ ਨੇ ਦੱਸਿਆ ਕਿ ਦੋਵੇਂ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਅੱਗੇ ਸਪਲਾਈ ਕਰਨ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਕਰਤਾਰਪੁਰ, ਪਤਾਰਾ, ਜਲੰਧਰ ਅਤੇ ਨੇੜਲੇ ਇਲਾਕਿਆਂ ਵਿੱਚ ਪਹਿਲਾਂ ਕੀਤੀਆਂ ਨਸ਼ਾ ਸਪਲਾਈ ਗਤੀਵਿਧੀਆਂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਰਿਮਾਂਡ ਦੌਰਾਨ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਉਹਨਾਂ ਹੋਰ ਦੱਸਿਆ ਕਿ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਚੱਲ ਅਤੇ ਅਚੱਲ ਸੰਪਤੀ ਨੂੰ ਵੀ ਕਾਨੂੰਨ ਅਨੁਸਾਰ ਜ਼ਬਤ ਕੀਤਾ ਜਾਵੇਗਾ। ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
*ਬਰਾਮਦਗੀ:*
• 131 ਗ੍ਰਾਮ ਹੈਰੋਇਨ
• ਇੱਕ ਮੋਟਰਸਾਈਕਲ ਨੰਬਰ PB46-AP-3412 ਹੀਰੋ ਸਪਲੈਂਡਰ
*ਗ੍ਰਿਫ਼ਤਾਰ ਦੋਸ਼ੀ:*
• ਸੁਖਵਿੰਦਰ ਸਿੰਘ ਉਰਫ਼ ਸੁੱਖ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਨਾਥੋਕੇ, ਥਾਣਾ ਵੈਰੋਵਾਲ, ਜ਼ਿਲ੍ਹਾ ਤਰਨ ਤਾਰਨ।
• ਪ੍ਰੀਤਪਾਲ ਸਿੰਘ ਉਰਫ਼ ਪੀਤਾ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਧੀਰਪੁਰ, ਥਾਣਾ ਕਰਤਾਰਪੁਰ, ਜ਼ਿਲ੍ਹਾ ਜਲੰਧਰ

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ