ਅਟਾਰੀ ਸਰਹੱਦ, (ਅੰਮ੍ਰਿਤਸਰ), 6 ਮਈ (TLT NEWS)- ਅੰਮ੍ਰਿਤਸਰ ਅਟਾਰੀ ਰੋਡ ’ਤੇ ਸਥਿਤ ਖਾਸਾ ਵਿਖੇ ਆਰਮੀ ਦੀ ਛਾਉਣੀ ਦੇ ਗੇਟ ਦੀ ਕੰਧ ਦੇ ਬਾਹਰ ਵਾਰ ਨੈਸ਼ਨਲ ਹਾਈਵੇ ’ਤੇ ਬੀਤੀ ਦੇਰ ਰਾਤ ਧਮਾਕਾ ਹੋ ਜਾਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਆਰਮੀ ਕੈਂਪ ਖਾਸਾ ਦੇ ਬਾਹਰ ਹੋਏ ਧਮਾਕੇ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅੰਮ੍ਰਿਤਸਰ ਵਿਚ ਖਾਸਾ ਆਰਮੀ ਕੈਂਪ ਦੇ ਬਾਹਰ ਦੇਰ ਰਾਤ ਧਮਾਕੇ ਦੀ ਘਟਨਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਰੂਰਲ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਐਫ਼.ਐਸ.ਐਲ. ਅਤੇ ਬੰਬ ਨਿਸ਼ਕ੍ਰਿਆ ਦਸਤੇ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ। ਇਸ ਧਮਾਕੇ ਕਾਰਨ ਆਰਮੀ ਕੈਂਪ ਦੀ ਬਾਹਰੀ ਕੰਧ ’ਤੇ ਲੱਗੀਆਂ ਟੀਨਾ ਦੀਆਂ ਚਾਦਰਾਂ ਨੂੰ ਨੁਕਸਾਨ ਪਹੁੰਚਿਆ ਹੈ, ਪਰ ਕਿਸੇ ਦੇ ਜਖ਼ਮੀ ਜਾਂ ਮਾਰੇ ਜਾਣ ਦੀ ਕੋਈ ਖ਼ਬਰ ਨਹੀਂ ਹੈ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਇਸ ਮੌਕੇ ‘ਤੇ ਐਸ.ਪੀ. ਅੰਮ੍ਰਿਤਸਰ ਦਿਹਾਤੀ ਸ੍ਰੀ ਆਦਿੱਤਿਆ ਵਾਰਿਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ ਕਰੀਬ 11 ਵਜੇ ਖਾਸਾ ਇਲਾਕੇ ਵਿਚ ਧਮਾਕੇ ਦੀ ਸੂਚਨਾ ਮਿਲੀ। ਪੁਲਿਸ ਅਤੇ ਫੌਜ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਐਫ਼.ਐਸ.ਐਲ. ਅਤੇ ਬੰਬ ਨਿਸ਼ਕ੍ਰਿਆ ਦਸਤਾ ਵੀ ਮੌਕੇ ’ਤੇ ਪਹੁੰਚ ਚੁੱਕੇ ਹਨ। ਇਸ ਮਾਮਲੇ ਵਿਚ ਐਫ਼.ਆਈ.ਆਰ. ਦਰਜ ਕੀਤੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਬੜੀ ਸਾਵਧਾਨੀ ਨਾਲ ਜਾਂਚ ਕੀਤੀ ਜਾ ਰਹੀ ਹੈ।

More Stories
ਸਾਬਣ-ਤੇਲ, ਬਿਸਕੁਟ ਤੇ ਰੋਜ਼ਾਨਾ ਦੀਆਂ ਵਸਤਾਂ ਹੋਣਗੀਆਂ ਮਹਿੰਗੀਆਂ; 5-10 ਰੁਪਏ ਵਾਲੇ ਪੈਕੇਟਾਂ ‘ਤੇ ਪਵੇਗਾ ਵੱਡਾ ਅਸਰ! FMCG ਕੰਪਨੀਆਂ ਨੇ ਕੀਤੀ ਤਿਆਰੀ
ਭਾਰਤ-ਪਾਕਿ ਸਰਹੱਦ ਤੇ BSF ਦੀ ਵੱਡੀ ਕਾਰਵਾਈ, ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸ਼ੱਕੀ ਵਿਅਕਤੀ ਨੂੰ ਕੀਤਾ ਢੇਰ
ਭਗਵੰਤ ਮਾਨ ਸਰਕਾਰ ਵੱਲੋਂ 3 ਲੱਖ ਪ੍ਰਵਾਸੀਆਂ ਦੇ ਬਣਾਏ ਜਾਣ ਵਾਲੇ ਰਾਸ਼ਨ ਕਾਰਡ ਨਹੀਂ ਬਣਨ ਦਿਆਂਗੇ-: ਸਮੂਹ ਸਿੱਖ ਜਥੇਬੰਦੀਆਂ