ਚੰਡੀਗੜ੍ਹ:TLT NEWS/ ਇਨਫੋਰਸਮੈਂਟ ਡਾਇਰੈਕਟੋਰੇਟ ਏਡੀ ਨੇ ਅੱਜ ਦੂਜੀ ਵਾਰ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪੇਮਾਰੀ ਕੀਤੀ।ਏਡੀ ਦੀ ਛਾਪੇਮਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਬੀਜੇਪੀ ਦੀ ਈਡੀ ਸੰਜੀਵ ਅਰੋੜਾ ਦੇ ਘਰ ਇੱਕ ਸਾਲ ਵਿੱਚ ਤੀਜੀ ਵਾਰ ਅਤੇ ਇੱਕ ਮਹੀਨੇ ‘ਚ ਦੂਜੀ ਵਾਰ ਆਈ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਆਸੀ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਔਰੰਗਜੇਬ ਵੀ ਨਹੀਂ ਝੁਕਾ ਸਕਿਆ ਇਹ ਭਗਤ ਸਿੰਘ ਦੀ ਧਰਤੀ ਹੈ।ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਇੱਕ ਵਾਰ ਫਿਰ ‘ਆਪ’ ਦੇ ਦਿੱਗਜ ਆਗੂ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਨਿਵਾਸ ‘ਤੇ ਧਾਵਾ ਬੋਲਿਆ। ਸਵੇਰੇ ਤੜਕਸਾਰ ਸ਼ੁਰੂ ਹੋਈ ਇਸ ਕਾਰਵਾਈ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਅਰੋੜਾ ਦੇ ਘਰ ਅਤੇ ਕਾਰੋਬਾਰੀ ਟਿਕਾਣਿਆਂ ਦੀ ਤਲਾਸ਼ੀ ਲਈ ਗਈ ਸੀ।
ਸੂਤਰਾਂ ਮੁਤਾਬਕ ਇਹ ਛਾਪੇਮਾਰੀ ਲੁਧਿਆਣਾ ਵਿੱਚ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ ਅਤੇ ਉਸ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਨਾਲ ਜੁੜੀ ਹੋਈ ਹੈ। ਈਡੀ ਵੱਲੋਂ ਜ਼ਮੀਨ ਨਾਲ ਜੁੜੇ ਰਿਕਾਰਡ ਅਤੇ ਵਿੱਤੀ ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਈਡੀ (ED) ਵੱਲੋਂ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਇਕਾਈਆਂ ਦੇ 4 ਟਿਕਾਣਿਆਂ ‘ਤੇ ਪੀਐੱਮਐੱਲਏ (PMLA), 2002 ਦੇ ਤਹਿਤ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਹ ਛਾਪੇਮਾਰੀ ਚੰਡੀਗੜ੍ਹ ਅਤੇ ਦਿੱਲੀ-ਐੱਨਸੀਆਰ (NCR) ਖੇਤਰ ਵਿੱਚ ਕੀਤੀ ਜਾ ਰਹੀ ਹੈ। ਇਨ੍ਹਾਂ ਟਿਕਾਣਿਆਂ ਵਿੱਚ ਸੰਜੀਵ ਅਰੋੜਾ ਨੂੰ ਬਤੌਰ ਮੰਤਰੀ ਅਲਾਟ ਕੀਤੀ ਗਈ ਸਰਕਾਰੀ ਰਿਹਾਇਸ਼ ਵੀ ਸ਼ਾਮਲ ਹੈ।
ਈਡੀ ਵੱਲੋਂ ਦਿੱਲੀ, ਗੁੜਗਾਓਂ ਅਤੇ ਚੰਡੀਗੜ੍ਹ ਵਿੱਚ ‘ਹੈਂਪਟਨ ਸਕਾਈ ਰਿਐਲਿਟੀ ਲਿਮਟਿਡ’ (Hampton Sky Realty Limited) ਦੇ ਦਫ਼ਤਰਾਂ ਅਤੇ ਸੰਜੀਵ ਅਰੋੜਾ ਦੇ ਘਰ ਸਮੇਤ 5 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

More Stories
ਸਾਬਣ-ਤੇਲ, ਬਿਸਕੁਟ ਤੇ ਰੋਜ਼ਾਨਾ ਦੀਆਂ ਵਸਤਾਂ ਹੋਣਗੀਆਂ ਮਹਿੰਗੀਆਂ; 5-10 ਰੁਪਏ ਵਾਲੇ ਪੈਕੇਟਾਂ ‘ਤੇ ਪਵੇਗਾ ਵੱਡਾ ਅਸਰ! FMCG ਕੰਪਨੀਆਂ ਨੇ ਕੀਤੀ ਤਿਆਰੀ
ਭਾਰਤ-ਪਾਕਿ ਸਰਹੱਦ ਤੇ BSF ਦੀ ਵੱਡੀ ਕਾਰਵਾਈ, ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸ਼ੱਕੀ ਵਿਅਕਤੀ ਨੂੰ ਕੀਤਾ ਢੇਰ
ਭਗਵੰਤ ਮਾਨ ਸਰਕਾਰ ਵੱਲੋਂ 3 ਲੱਖ ਪ੍ਰਵਾਸੀਆਂ ਦੇ ਬਣਾਏ ਜਾਣ ਵਾਲੇ ਰਾਸ਼ਨ ਕਾਰਡ ਨਹੀਂ ਬਣਨ ਦਿਆਂਗੇ-: ਸਮੂਹ ਸਿੱਖ ਜਥੇਬੰਦੀਆਂ