ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਲਾਏ ਖੂਨਦਾਨ ਕੈਂਪ ‘ਚ ਕੀਤੀ ਸ਼ਿਰਕਤ
ਜਲੰਧਰ, 9 ਮਈ (ਰਮੇਸ਼ ਗਾਬਾ) : ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਡੀ.ਏ.ਵੀ. ਕਾਲਜ ਜਲੰਧਰ ਵੱਲੋਂ ਕਾਲਜ ਕੈਂਪਸ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 51 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ।
ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਨੇ ਕਿਹਾ ਕਿ ਖੂਨ ਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ।
ਰੈਡ ਕਰਾਸ ਸੁਸਾਇਟੀ ਅਤੇ ਕਾਲਜ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਅਜਿਹੇ ਨੇਕ ਕਾਰਜਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਰੈੱਡ ਕਰਾਸ ਦੇ ਸੰਸਥਾਪਕ ਹੈਨਰੀ ਡੁਨੈਂਟ ਨੂੰ ਮਾਨਵਤਾਵਾਦੀ ਸੇਵਾ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਸ਼ਰਧਾਂਜਲੀ ਵੀ ਭੇਟ ਕੀਤੀ ਗਈ।
ਇਸ ਮੌਕੇ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ, ਪ੍ਰਿੰਸੀਪਲ, ਡੀਏਵੀ ਕਾਲਜ ਜਲੰਧਰ ਡਾ. ਅਨੂਪ ਕੁਮਾਰ, ਪਰਮਿੰਦਰ ਬੇਰੀ, ਡੀਏਵੀ ਕਾਲਜ ਆਫ਼ ਫਿਜ਼ੀਓਥੈਰੇਪੀ ਦੇ ਕਾਰਜਕਾਰੀ ਪ੍ਰਿੰਸੀਪਲ, ਡਾ. ਸ਼ਿਲਪੀ, ਦਯਾਨੰਦ ਆਯੁਰਵੈਦਿਕ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ, ਡਾ. ਰਜਨੀ, ਪ੍ਰਿੰਸੀਪਲ, ਐੱਮ.ਐੱਚ.ਆਰ. ਕਾਲਜ ਆਫ਼ ਨਰਸਿੰਗ ਡਾ. ਵਿਲੀਅਮਜ਼, ਡੀਨ ਈਐੱਮਏ, ਡੀਏਵੀ ਕਾਲਜ ਡਾ. ਏਕਜੋਤ ਕੌਰ, ਵਾਈਸ ਪ੍ਰਿੰਸੀਪਲ ਸੋਨਿਕਾ ਦਾਨੀਆ, ਰਜਿਸਟਰਾਰ ਅਸ਼ੋਕ ਕਪੂਰ, ਡਿਪਟੀ ਰਜਿਸਟਰਾਰ ਮਨੀਸ਼ ਖੰਨਾ, ਸਟਾਫ ਸੈਕਟਰੀ ਡਾ. ਰਿਸ਼ੀ, ਬਰਸਰ ਡਾ. ਮਨੂ ਸੂਦ ਸਮੇਤ ਹੋਰ ਫੈਕਲਟੀ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ।
ਰੈੱਡ ਕਰਾਸ ਸਕੂਲ ਅਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ ਕੈਂਪ ਵਾਲੇ ਸਥਾਨ ਦਾ ਦੌਰਾ ਵੀ ਕੀਤਾ ਗਿਆ।

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ