ਅਜਨਾਲਾ, (ਅੰਮ੍ਰਿਤਸਰ), 12 ਮਈ (TLT NEWS)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਸੁਹੇਲ ਮੀਰ ਕਾਸ਼ਮ ਦੇ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਵਲੋਂ ਕਣਕ ਦੇ ਨਾੜ ਅਤੇ ਰਹਿੰਦ ਖੂੰਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਵੱਡੀ ਕਾਰਵਾਈ ਸਾਹਮਣੇ ਆਈ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਕਣਕ ਦੇ ਨਾੜ ਅਤੇ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਵਾਲੇ 90 ਤੋਂ ਵੱਧ ਕਿਸਾਨਾਂ ਵਿਰੁੱਧ ਮੁਕਦਮੇ ਦਰਜ ਕੀਤੇ ਗਏ ਹਨ। ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ, ਉਨ੍ਹਾਂ ਵਿਚ ਜ਼ਿਆਦਾਤਰ ਕਿਸਾਨ ਅਣ-ਪਛਾਤੇ ਹੀ ਹਨ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ