ਰਾਜਾਸਾਂਸੀ, (ਅੰਮ੍ਰਿਤਸਰ), 16 ਅਪ੍ਰੈਲ (TLT NEWS)– ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਵਲੋਂ ਵੱਡੀ ਕਾਰਵਾਈ ਕਰਦਿਆਂ ਇਕ ਯਾਤਰੀ ਕੋਲੋਂ ਵੱਡੀ ਮਾਤਰਾ ਵਿਚ ਸੋਨਾ ਜ਼ਬਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਲੇਸ਼ੀਆ ਏਅਰਲਾਈਨ ਦੀ ਉਡਾਣ ਨੰਬਰ ਐਮ. ਐਚ. -119 ਰਾਹੀਂ ਕੁਆਲਾਲੰਪੁਰ ਜਾ ਰਹੇ ਇਕ ਯਾਤਰੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਇਸ ਤੋਂ ਬਾਅਦ ਕਸਟਮ ਅਧਿਕਾਰੀਆਂ ਨੇ ਯਾਤਰੀ ਅਤੇ ਉਸ ਦੇ ਸਮਾਨ ਦੀ ਤਲਾਸ਼ੀ ਲਈ ਪੂਰੀ ਜਾਂਚ ਪੜਤਾਲ ਕੀਤੀ। ਇਸ ਤਲਾਸ਼ੀ ਦੌਰਾਨ ਅਧਿਕਾਰੀਆਂ ਨੂੰ 24 ਕੈਰੇਟ ਸੋਨਾ ਮਿਲਿਆ, ਜਿਸ ਨੂੰ ਬੜੀ ਚਲਾਕੀ ਨਾਲ ਛੁਪਾਇਆ ਗਿਆ ਸੀ। ਬਰਾਮਦ ਕੀਤਾ ਗਿਆ ਸੋਨਾ ਬਰੇਸਲੇਟ ਅਤੇ ਸੋਨੇ ਦੇ ਬਿਸਕੁਟ ਦੇ ਰੂਪ ਵਿਚ ਸੀ। ਕਸਟਮ ਵਿਭਾਗ ਦੇ ਅਨੁਸਾਰ ਜ਼ਬਤ ਕੀਤੇ ਗਏ ਸੋਨੇ ਦਾ ਕੁੱਲ ਭਾਰ 1 ਕਿਲੋਗ੍ਰਾਮ 676 ਗ੍ਰਾਮ ਹੈ, ਜਿਸ ਦੀ ਬਾਜ਼ਾਰੀ ਕੀਮਤ ਕਰੀਬ ਪੌਣੇ ਤਿੰਨ ਕਰੋੜ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਨੇ ਤੁਰੰਤ ਕਸਟਮ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਸਾਰਾ ਸੋਨਾ ਜ਼ਬਤ ਕਰ ਲਿਆ। ਦੋਸ਼ੀ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਇਹ ਪਤਾ ਲਗਾਉਣ ਲਈ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

More Stories
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ