TLT NEWS/ ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਦਿਨ ਭਰ ਤਪਸ਼ ਰਹੀ। ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ, ਜੋ ਪੰਜਾਬ ’ਚ ਸਭ ਤੋਂ ਵੱਧ ਰਿਹਾ। ਮੌਸਮ ਵਿਭਾਗ ਮੁਤਾਬਕ ਐਤਵਾਰ ਦੇ ਮੁਕਾਬਲੇ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ’ਚ 2.3 ਡਿਗਰੀ ਦਾ ਵਾਧਾ ਹੋਇਆ ਹੈ। ਉਥੇ ਤਾਪਮਾਨ ਆਮ ਤੋਂ 3.1 ਡਿਗਰੀ ਵੱਧ ਦਰਜ ਕੀਤਾ ਗਿਆ। ਭਿਆਨਕ ਗਰਮੀ ਦੇ ਕਾਰਨ ਦੁਪਹਿਰ ਦੇ ਸਮੇਂ ਸੜਕਾਂ ’ਤੇ ਆਵਾਜਾਈ ਘੱਟ ਦਿਖਾਈ ਦਿੱਤੀ ਤੇ ਲੋਕ ਘਰਾਂ ’ਚ ਰਹਿਣ ਲਈ ਮਜਬੂਰ ਰਹੇ। ਮੌਸਮ ਕੇਂਦਰ ਚੰਡੀਗੜ੍ਹ ਨੇ 24 ਮਈ ਤੱਕ ਪੰਜਾਬ ’ਚ ਲੂ ਚੱਲਣ ਦੀ ਸੰਭਾਵਨਾ ਜ਼ਾਹਰ ਕੀਤੀ। ਇਸ ਕਾਰਨ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਵੇਰੇ ਗਿਆਰਾਂ ਤੋਂ ਦੁਪਹਿਰ ਚਾਰ ਵਜੇ ਦੌਰਾਨ ਧੁੱਪ ’ਚ ਨਿਕਲਣ ਤੋਂ ਬਚਣ ਤੇ ਵੱਧ ਪਾਣੀ ਪੀਣ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*