ਜਲੰਧਰ TLT NEWS/ ਜਲੰਧਰ ਦੇ 120 ਫੁੱਟ ਰੋਡ ‘ਤੇ ਸੋਮਵਾਰ ਦੇਰ ਰਾਤ ਸ੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਥਾਣਾ ਬਸਤੀ ਬਾਬਾ ਖੇਲ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਕਾਰਵਾਈ ਤੋਂ ਬਾਅਦ ਜ਼ਿਲ੍ਹੇ ਦੀਆਂ ਸਿੱਖ ਜਥੇਬੰਦੀਆਂ ਨੇ ਮੰਗਲਵਾਰ ਤੜਕੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ।ਸੋਮਵਾਰ ਦੇਰ ਰਾਤ 120 ਫੁੱਟ ਰੋਡ ‘ਤੇ ਇੱਕ ਸਿੱਖ ਨੌਜਵਾਨ ਬਘੇਲ ਸਿੰਘ ਨੂੰ ਸ੍ਰੀ ਗੁਟਕਾ ਸਾਹਿਬ ਦੇ ਪਾਵਨ ਅੰਗ ਮਿਲੇ ਸਨ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਫੈਲ ਗਿਆ। ਸੰਗਤਾਂ ਵੱਲੋਂ ਪਹਿਲਾਂ 120 ਫੁੱਟ ਰੋਡ ਅਤੇ ਬਾਅਦ ਵਿੱਚ ਬਸਤੀ ਬਾਬਾ ਖੇਲ ਚੌਕ ਵਿੱਚ ਧਰਨਾ ਲਗਾ ਦਿੱਤਾ ਗਿਆ।
ਧਰਨੇ ਕਾਰਨ ਕਪੂਰਥਲਾ ਰੋਡ ਵੱਲ ਜਾਣ ਵਾਲੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ, ਜਿਸ ਕਾਰਨ ਪੁਲਿਸ ਨੂੰ ਟ੍ਰੈਫਿਕ ਦੂਜੇ ਰਸਤਿਆਂ ਰਾਹੀਂ ਡਾਇਵਰਟ ਕਰਨਾ ਪਿਆ।
ਪੁਲਿਸ ਦੀ ਕਾਰਵਾਈ
ਸਿੱਖ ਜਥੇਬੰਦੀਆਂ ਵੱਲੋਂ ਸਾਰੀ ਰਾਤ ਕੀਤੇ ਗਏ ਜ਼ੋਰਦਾਰ ਪ੍ਰਦਰਸ਼ਨ ਤੋਂ ਬਾਅਦ, ਪੁਲਿਸ ਪ੍ਰਸ਼ਾਸਨ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ। ਪੁਲਿਸ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਸੰਗਤ ਸ਼ਾਂਤ ਹੋਈ ਅਤੇ ਮੰਗਲਵਾਰ ਸਵੇਰੇ ਧਰਨਾ ਚੁੱਕ ਲਿਆ ਗਿਆ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*