ਜਲੰਧਰ, (ਰਮੇਸ਼ ਗਾਬਾ) : ਜਲੰਧਰ ਦੀ ਹੋਣਹਾਰ 8 ਸਾਲਾ ਬੇਟੀ ਹਰਨਾਜ਼ ਕੌਰ ਕੋਹਲੀ ਨੇ ਛੋਟੀ ਉਮਰ ਵਿੱਚ ਵੱਡੀ ਉਪਲਬਧੀ ਹਾਸਲ ਕਰਦੇ ਹੋਏ ਸ਼ਹਿਰ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਹਰਨਾਜ਼ ਕੌਰ ਕੋਹਲੀ ਨੇ ਰਾਡ ਨਾਲ ਲਟਕਦੇ ਹੋਏ ਸਭ ਤੋਂ ਵੱਧ ਹੂਲਾ ਹੂਪ ਕਰਨ ਦਾ ਰਿਕਾਰਡ ਬਣਾਕੇ India Book of Records ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ।ਹਰਨਾਜ਼ ਕੌਰ ਕੋਹਲੀ Innocent Hearts School ਦੀ ਵਿਦਿਆਰਥਣ ਹੈ। ਸਕੂਲ ਦੇ ਪ੍ਰਿੰਸੀਪਲ ਮਿਸਟਰ ਰਾਜੀਵ ਨੇ ਹਰਨਾਜ਼ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਉਸ ਨੇ ਆਪਣੀ ਮਿਹਨਤ, ਲਗਨ ਅਤੇ ਹੌਸਲੇ ਨਾਲ ਨਾ ਸਿਰਫ਼ ਸਕੂਲ ਸਗੋਂ ਪੂਰੇ ਪੰਜਾਬ ਦਾ ਨਾਮ ਮਾਣ ਨਾਲ ਉੱਚਾ ਕੀਤਾ ਹੈ।
ਹਰਨਾਜ਼ ਦੀ ਇਸ ਵੱਡੀ ਕਾਮਯਾਬੀ ਨਾਲ ਉਸਦਾ ਪੂਰਾ ਪਰਿਵਾਰ ਖੁਸ਼ੀ ਮਨਾ ਰਿਹਾ ਹੈ। ਖ਼ਾਸ ਕਰਕੇ ਉਸਦੇ ਦਾਦਾ-ਦਾਦੀ ਨੇ ਆਪਣੀ ਪੋਤੀ ਦੀ ਇਸ ਉਪਲਬਧੀ ‘ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਹਰਨਾਜ਼ ਬਚਪਨ ਤੋਂ ਹੀ ਬਹੁਤ ਮਿਹਨਤੀ ਅਤੇ ਹੋਣਹਾਰ ਰਹੀ ਹੈ।
ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵੀ ਹਰਨਾਜ਼ ਨੂੰ ਇਸ ਵਿਸ਼ੇਸ਼ ਉਪਲਬਧੀ ਲਈ ਵਧਾਈ ਦਿੰਦਿਆਂ ਉਸਦੇ ਚਮਕਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ