ਜਲੰਧਰ (ਰਮੇਸ਼ ਗਾਬਾ) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਆਦਮਪੁਰ ਦੇ ਹਲਕਾ ਇੰਚਾਰਜ ਪਵਨ ਟੀਨੂੰ ਨੇ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਗੈਸ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।
ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਤਰਨਦੀਪ ਸਿੰਘ ਦੀ ਮੌਜੂਦਗੀ ਵਿੱਚ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀਆਂ ਕਾਰਪੋਰੇਟ-ਪੱਖੀ ਨੀਤੀਆਂ ਸਿੱਧੇ ਤੌਰ ‘ਤੇ ਆਮ ਜਨਤਾ, ਪੰਜਾਬ ਅਤੇ ਕਿਸਾਨਾਂ ਦੇ ਵਿਰੁੱਧ ਹਨ।
ਆਪਣੇ ਬਿਆਨ ਵਿੱਚ ‘ਆਪ’ ਦੇ ਸੀਨੀਅਰ ਆਗੂ ਪਵਨ ਟੀਨੂੰ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਜੂਨ ਮਹੀਨੇ ਤੋਂ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਜਿਸ ਦੌਰਾਨ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਡੀਜ਼ਲ ਦੀ ਲੋੜ ਪੈਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਈਂਧਨ ਦੀਆਂ ਕੀਮਤਾਂ ਵਧਣ ਨਾਲ ਖੇਤੀ ਲਾਗਤ ਵਿੱਚ ਭਾਰੀ ਵਾਧਾ ਹੋਵੇਗਾ। ਨਤੀਜੇ ਵਜੋਂ, ਪਹਿਲਾਂ ਤੋਂ ਹੀ ਆਰਥਿਕ ਮੰਦੀ ਅਤੇ ਤੰਗੀ ਝੱਲ ਰਿਹਾ ਕਿਸਾਨ ਕਰਜ਼ੇ ਦੇ ਬੋਝ ਹੇਠ ਹੋਰ ਦੱਬ ਜਾਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਆਮ ਲੋਕਾਂ ਅਤੇ ਕਿਸਾਨਾਂ ਨੂੰ ਰਾਹਤ ਦੇਣ ਲਈ ਤੇਲ ਕੀਮਤਾਂ ਨੂੰ ਤੁਰੰਤ ਕੰਟਰੋਲ ਕੀਤਾ ਜਾਵੇ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*