ਡੇਰਾਬੱਸੀ, 27 ਮਈ (TLT NEWS)- ਨਗਰ ਕੌਂਸਲ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਕਥਿਤ ਤੌਰ ‘ਤੇ ਸ਼ਰਾਬ ਅਤੇ ਠੰਢੇ ਪੇਅ ਵੰਡਣ ਦੇ ਮਾਮਲੇ ਵਿਚ ਡੇਰਾਬੱਸੀ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਇਕ ਸਾਬਕਾ ਸਰਪੰਚ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਘਟਨਾ ਤੋਂ ਬਾਅਦ ਚੋਣੀ ਮਾਹੌਲ ਵਿਚ ਚਰਚਾਵਾਂ ਤੇਜ਼ ਹੋ ਗਈਆਂ ਹਨ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਵਾਰਡ ਨੰਬਰ 16 ਦੀ ਈਸਾਪੁਰ ਕਾਲੋਨੀ ਵਿਚ ਕੁਝ ਵਿਅਕਤੀ ਰੇਹੜੀ ‘ਤੇ ਸ਼ਰਾਬ ਅਤੇ ਕੋਲਡ ਡ੍ਰਿੰਕ ਰੱਖ ਕੇ ਘਰ-ਘਰ ਜਾ ਕੇ ਲੋਕਾਂ ਵਿਚ ਵੰਡ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਜਾਂਚ ਸ਼ੁਰੂ ਕੀਤੀ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਈਸਾਪੁਰ ਕਾਲੋਨੀ ਦੀ ਗਲੀ ਵਿਚ ਮਕਾਨ ਨੰਬਰ 789 ਨੇੜੇ ਕਥਿਤ ਤੌਰ ‘ਤੇ ਵੋਟਰਾਂ ਨੂੰ ਸ਼ਰਾਬ ਅਤੇ ਹੋਰ ਪੇਅ ਪਦਾਰਥ ਵੰਡੇ ਜਾ ਰਹੇ ਸਨ। ਇਸ ਮਾਮਲੇ ਵਿਚ ਪੁਲਿਸ ਨੇ ਈਸਾਪੁਰ ਦੇ ਰਹਿਣ ਵਾਲੇ ਚਰਨਜੀਤ ਸਿੰਘ ਉਰਫ਼ ਬਈਆ, ਹਰਦਿੱਤਾ ਸਿੰਘ ਉਰਫ਼ ਕਾਲਾ ਅਤੇ ਨਰਿੰਦਰ ਸਿੰਘ ਉਰਫ਼ ਰਾਣਾ ਨੂੰ ਨਾਮਜ਼ਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਸਿੰਘ ਪਹਿਲਾਂ ਸਰਪੰਚ ਵੀ ਰਹਿ ਚੁੱਕਾ ਹੈ।
ਪੁਲਿਸ ਵਲੋਂ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*