ਜਲੰਧਰ, 29 ਮਈ (ਰਮੇਸ਼ ਗਾਬਾ )– ਮਕਸੂਦਾਂ ਨਵੀਂ ਸਬਜ਼ੀ ਮੰਡੀ ਵਿੱਚ ਆਏ ਦਿਨ ਕੂੜੇ ਦੇ ਢੇਰਾਂ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਨਿਕਲਣ ਵਾਲਾ ਜ਼ਹਿਰੀਲਾ ਧੂੰਆ ਪੂਰੇ ਇਲਾਕੇ ਦੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ। ਇਸ ਗੰਭੀਰ ਸਮੱਸਿਆ ਕਾਰਨ ਸਬਜ਼ੀ ਮੰਡੀ ਵਿੱਚ ਆਉਣ ਵਾਲੇ ਦੁਕਾਨਦਾਰਾਂ, ਵਿਕਰੇਤਾਵਾਂ ਅਤੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਾਣਕਾਰੀ ਅਨੁਸਾਰ ਨਵੀਂ ਸਬਜ਼ੀ ਮੰਡੀ ਵਿੱਚ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਸਬਜ਼ੀ ਅਤੇ ਫਲ ਵਿਕਰੇਤਾ ਸਮੇਤ ਵੱਡੀ ਗਿਣਤੀ ਵਿੱਚ ਆਮ ਲੋਕ ਖਰੀਦਦਾਰੀ ਲਈ ਪਹੁੰਚਦੇ ਹਨ। ਅਜਿਹੇ ਸਰਵਜਨਿਕ ਅਤੇ ਭੀੜ-ਭਾੜ ਵਾਲੇ ਸਥਾਨ ‘ਤੇ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਹੋਣਾ ਲਾਜ਼ਮੀ ਹੈ, ਪਰ ਕੂੜੇ ਨੂੰ ਅੱਗ ਲਗਾਉਣ ਕਾਰਨ ਲੋਕਾਂ ਲਈ ਸਾਹ ਲੈਣਾ ਵੀ ਮੁਸ਼ਕਲ ਹੋ ਗਿਆ ਹੈ।
ਸਥਾਨਕ ਲੋਕਾਂ ਅਤੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜ਼ਹਿਰੀਲੇ ਧੂੰਏਂ ਕਾਰਨ ਸਿਹਤ ਸੰਬੰਧੀ ਸਮੱਸਿਆਵਾਂ ਵੱਧਣ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਨੇ ਸਬਜ਼ੀ ਮੰਡੀ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਗੰਭੀਰ ਸਮੱਸਿਆ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਕੂੜੇ ਨੂੰ ਅੱਗ ਲਗਾਉਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਨਾਲ ਹੀ ਮੰਡੀ ਵਿੱਚ ਸਫਾਈ ਪ੍ਰਬੰਧ ਨੂੰ ਸੁਧਾਰ ਕੇ ਨਿਯਮਿਤ ਕੂੜਾ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*