ਕਪੂਰਥਲਾ, ਜਲੰਧਰ (ਰਮੇਸ਼ ਗਾਬਾ) ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ‘ਜੀਵਨ ਰਕਸ਼ਾ ਪਦਕ ਅਵਾਰਡਜ਼-2026’ ਲਈ ਯੋਗ ਵਿਅਕਤੀਆਂ ਦੀਆਂ ਸਿਫ਼ਾਰਸ਼ਾਂ ਮੰਗੀਆਂ ਗਈਆਂ ਹਨ। ਇਨ੍ਹਾਂ ਸਿਫ਼ਾਰਸ਼ਾਂ ਨੂੰ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 9 ਸਤੰਬਰ 2026 ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਤੈਅ ਸਮੇਂ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਸਿਫ਼ਾਰਸ਼ਾਂ ‘ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਫ਼ਾਰਸ਼ਾਂ ਭੇਜਣ ਸਮੇਂ ਨਿਰਧਾਰਿਤ ਨੁਕਤਿਆਂ ਅਤੇ ਸ਼ਰਤਾਂ ਦਾ ਖਾਸ ਧਿਆਨ ਰੱਖਿਆ ਜਾਵੇ। ਸਿਫ਼ਾਰਸ਼ਾਂ ਦੇ ਨਾਲ ਸਾਈਟੇਸ਼ਨ, ਪਾਸਪੋਰਟ ਸਾਈਜ਼ ਫੋਟੋਆਂ ਸਮੇਤ, ਅੰਗਰੇਜ਼ੀ ਅਤੇ ਪੰਜਾਬੀ ਦੋਵਾਂ ਭਾਸ਼ਾਵਾਂ ਵਿੱਚ 2-2 ਕਾਪੀਆਂ ਦੇ ਰੂਪ ਵਿੱਚ ਭੇਜਣੀ ਲਾਜ਼ਮੀ ਹੈ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਸ ਵੀ ਵਿਅਕਤੀ ਦੇ ਨਾਂ ਦੀ ਸਿਫ਼ਾਰਸ਼ ਕੀਤੀ ਜਾਣੀ ਹੈ, ਉਸ ਵੱਲੋਂ ਕੀਤੇ ਗਏ ਬਹਾਦਰੀ ਦੇ ਕੰਮਾਂ ਦੀ ਪੂਰੀ ਤਰ੍ਹਾਂ ਨਾਲ ਪੜਤਾਲ ਕਰ ਲਈ ਜਾਵੇ। ਪੂਰੀ ਤਸੱਲੀ ਹੋਣ ਉਪਰੰਤ ਹੀ ਨਾਂ ਅੱਗੇ ਭੇਜਿਆ ਜਾਵੇ ਤਾਂ ਜੋ ਸਬੰਧਤ ਵਿਅਕਤੀ ਦੀ ਯੋਗਤਾ ਸਾਬਤ ਹੋ ਸਕੇ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰੀ ਅਧਿਕਾਰੀਆਂ ਜਾਂ ਕਰਮਚਾਰੀਆਂ ਬਾਰੇ ਸਿਫ਼ਾਰਸ਼ਾਂ ਸਬੰਧਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਜਾਂ ਪ੍ਰਮੁੱਖ ਸਕੱਤਰ ਰਾਹੀਂ ਹੀ ਭੇਜੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ।

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ