ਜਲੰਧਰ, (ਰਮੇਸ਼ ਗਾਬਾ) : ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ 9 ਅਤੇ 10 ਜੂਨ 2026 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ 9 ਜੂਨ ਨੂੰ ਲਗਾਏ ਜਾਣ ਵਾਲੇ ਕੈਂਪ ਵਿੱਚ ਆਈ.ਟੀ.ਆਈ., ਲੋਹੀਆਂ ਖਾਸ ਵਿਖੇ ਇਲੈਕਟ੍ਰੀਸ਼ਨ., ਮੈਕੇਨਿਕ ਇਲੈਕਟ੍ਰਿਕ ਵਾਹਨ, ਫਿੱਟਰ, ਵੈਲਡਰ ਅਤੇ ਪਲੰਬਰ ਟਰੇਡਾਂ ਲਈ ਠੇਕੇ ਦੇ ਆਧਾਰ ’ਤੇ ਗੈਸਟ ਫੈਕਲਟੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟ੍ਰੇਨਿੰਗ ਅਫ਼ਸਰ ਨਾਲ ਮੋਬਾਇਲ ਨੰਬਰ 95920-97381 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 10 ਜੂਨ ਨੂੰ ਲੱਗਣ ਵਾਲੇ ਪਲੇਸਮੈਂਟ ਕੈਂਪ ਵਿੱਚ ਏਅਰ ਫੋਰਸ ਸਟੇਸ਼ਨ ਆਦਮਪੁਰ ਵਿਖੇ ਲੋਅਰ ਡਵੀਜ਼ਨ ਕਲਰਕ ਦੀ ਅਸਾਮੀ ਲਈ ਉਮੀਦਵਾਰ ਦੀ ਚੋਣ ਕੀਤੀ ਜਾਣੀ ਹੈ। ਇਸ ਅਸਾਮੀ ਲਈ ਉਮੀਦਵਾਰ ਦੀ ਯੋਗਤਾ 12ਵੀਂ, ਅੰਗਰੇਜ਼ੀ ਟਾਈਪਿੰਗ ਸਪੀਡ 30 WPM ਜਾਂ ਹਿੰਦੀ ਟਾਈਪਿੰਗ ਸਪੀਡ 35 WPM ਅਤੇ ਉਮਰ 18 ਤੋਂ 25 ਸਾਲ ਹੋਣੀ ਚਾਹੀਦੀ ਹੈ। ਇਸ ਅਸਾਮੀ ਲਈ ਐਕਸ ਸਰਵਿਸਮੈਨ ਵੀ ਯੋਗ ਹਨ।
ਇਸੇ ਦਿਨ ਲੱਗਣ ਵਾਲੇ ਪਲੇਸਮੈਂਟ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ ਵੀ ਭਾਗ ਲੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਿਲੇਸ਼ਨਸ਼ਿਪ ਮੈਨੇਜਰ ਦੀ ਅਸਾਮੀ ਲਈ ਉਮੀਦਵਾਰ ਦੀ ਯੋਗਤਾ 50 ਫੀਸਦੀ ਅੰਕਾਂ ਨਾਲ ਗ੍ਰੈਜੂਏਟ/ਪੋਸਟ ਗ੍ਰੈਜੂਏਟ ਅਤੇ ਉਮਰ 25 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਡਿਪਟੀ ਡਾਇਰੈਕਟਰ ਨੇ ਬਿਨੈਕਾਰਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕਿਆਂ ਲਈ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ