ਜਲੰਧਰ, (ਰਮੇਸ਼ ਗਾਬਾ) ਯੂ.ਆਈ.ਡੀ.ਏ.ਆਈ. ਪ੍ਰੋਜੈਕਟ ਮੈਨੈਜਰ ਮਧੁਰ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਆਧਾਰ ਦਾ ਨਵਾਂ ਆਧਾਰ ਸੇਵਾ ਕੇਂਦਰ ਗਰਾਊਂਡ ਫਲੌਰ, ਅਪੈਕਸ ਟਾਵਰ-2, ਹੋਟਲ ਰੈਜੀਡੈਂਸੀ ਸਾਹਮਣੇ ਬੱਸ ਸਟੈਂਡ ਨੇੜੇ ਜਵਾਹਰ ਨਗਰ ਜਲੰਧਰ ਵਿਖੇ ਖੋਲ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਧਾਰ ਸੇਵਾ ਕੇਂਦਰ ਦਾ ਮੁੱਖ ਉਦੇਸ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਕਰਨਾ ਅਤੇ ਆਧਾਰ ਨਾਲ ਸਬੰਧਿਤ ਸੇਵਾਵਾਂ ਨੂੰ ਨਿਰਵਿਘਨ ਢੰਗ ਨਾਲ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣਾ ਹੈ।
ਸ੍ਰੀ ਭੰਡਾਰੀ ਨੇ ਅੱਗੇ ਦੱਸਿਆ ਕਿ ਇਥੇ ਲੋਕ ਆਧਾਰ ਨਾਮਾਕਣ, ਨਾਮ, ਪਤਾ ਅਤੇ ਜਨਮ ਤਾਰੀਕ ਵਰਗੇ ਵੇਰਵਿਆਂ ਨੂੰ ਤਰੁਸਤ ਕਰਨ ਦੇ ਨਾਲ-ਨਾਲ ਬਾਇਓਮੈਟ੍ਰਿਕ ਅਪਡੇਟਸ ਵੀ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਥੇ ਲੋਕਾਂ ਦੇ ਬੈਠਣ ਲਈ ਯੋਗ ਪ੍ਰਬੰਧ ਕੀਤੇ ਗਏ ਹਨ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਵੀਲ ਚੇਅਰ ਵੀ ਉਪਲਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸੇਵਾ ਕੇਂਦਰ ਹਫ਼ਤੇ ਦੇ ਸੱਤ ਦਿਨ ਸਵੇਰੇ 9 ਤੋਂ ਸ਼ਾਮ 5.30 ਵਜੇ ਤੱਕ ਖੁੱਲਾ ਰਹਿੰਦਾ ਹੈ ਅਤੇ ਲੋਕ ਐਤਵਾਰ ਨੂੰ ਛੁੱਟੀ ਵਾਲੇ ਦਿਨ ਵੀ ਇਸ ਆਧਾਰ ਸੇਵਾ ਕੇਂਦਰ ਦਾ ਲਾਭ ਉਠਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕ ਘਰ ਬੈਠੇ ਹੀ ਯੂ.ਆਈ.ਡੀ.ਏ.ਆਈ. ਦੀ ਅਧਿਕਾਰਤ ਵੈਬਸਾਈਟ ਉਤੇ ਆਨਲਾਈਨ ਅਪੁਆਇੰਟਮੈਂਟ ਬੁੱਕ ਕਰਵਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਥੇ ਪੰਜਾਬ ਸਰਕਾਰ ਵਲੋਂ ਆਧਾਰ ਕਾਰਡ ਸੇਵਾਵਾਂ ਸਬੰਧੀ ਨਿਰਧਾਰਿਤ ਕੀਤੀ ਗਈ ਫੀਸ ਹੀ ਲਈ ਜਾਂਦੀ ਹੈ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*